ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਣੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਗੁਜ਼ਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਜਾਹਿਰ ਕੀਤੀ।ਉਨ੍ਹਾਂ ਨੇ ਕਿਹਾ ਕਿ ਇਹ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਗਈਆਂ ਸੀ ਅਤੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਾਰਟੀ ਨੂੰ ਜਿਤਾ ਕੇ ਉਨ੍ਹਾਂ ਦੇ ਸੋਚ ’ਤੇ ਪਹਿਰਾ ਦਿੱਤਾ ਹੈ।ਛੀਨਾ ਨੇ ਮੋਦੀ ਤੋਂ ਇਲਾਵਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਤੇ ਹੋਰ ਰਾਸ਼ਟਰੀ ਆਗੂਆਂ ਨੂੰ ਖਾਸ ਤੌਰ ’ਤੇ ਇਸ ਜਿੱਤ ’ਤੇ ਵਧਾਈ ਦਿੱਤੀ।
ਛੀਨਾ ਨੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਹੋਈ ਜਿੱਤ ਨੇ ਪਾਰਟੀ ’ਚ ਇਕ ਨਵਾਂ ਉਤਸ਼ਾਹ ਭਰਿਆ ਹੈ।ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਕਾਸ, ਸ਼ਾਂਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਵਰਗੇ ਵਿਸ਼ਿਆਂ ’ਤੇ ਚੋਣ ਲੜਦੀ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਪਾਰਟੀ ਲਈ ਖੁਸ਼ੀ ਦਾ ਸਬੱਬ ਹੈ।ਛੀਨਾ ਨੇ ਪਾਰਟੀ ਦੇ ਸਥਾਨਕ ਦਫ਼ਤਰ ਖੰਨਾ ਸਮਾਰਕ ਵਿਖੇ ਪਹੁੰਚ ਕੇ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨਾਲ ਲੱਡੂ ਵੰਡ ਕੇ ਖੁਸ਼ੀ ਵੀ ਸਾਂਝੀ ਕੀਤੀ।ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸਮਰਥਕਾਂ ਵੱਲੋਂ ਢੋਲ ਵਜਾਕੇ ਅਤੇ ਆਤਿਸ਼ਬਾਜ਼ੀ ਕਰਕੇ ਗੁਜ਼ਰਾਤ ’ਚ ਹੋਈ ਜਿੱਤ ’ਤੇ ਖੁਸ਼ੀ ਮਨਾਈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media