ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬਲਾਕ ਪ੍ਰਇਮਰੀ ਸਿੱਖਿਆ ਅਫਸਰ ਸ਼ੇਰਪੁਰ ਅਮਰ ਸਿੰਘ ਵੱਲੋਂ ਬਲਾਕ ਸ਼ੇਰਪੁਰ ਦੇ ਉਹਨਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਹਨਾਂ ਨੇ ਜਿਲ੍ਹਾ ਸੰਗਰੂਰ ਵੱਲੋਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈ ਕੇ ਚੰਗਾ ਪ੍ਰਦਰਸ਼ਨ ਕੀਤਾ ਹੈ।ਬਲਾਕ ਦੇ ਇਹਨਾਂ ਖਿਡਾਰੀਆਂ ਦੀ ਅਗਵਾਈ ਕਰਨ ਵਾਲੇ ਉਦਮੀ ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਨੇ ਦੱਸਿਆ ਕਿ ਬਲਾਕ ਦੇ ਤਿੰਨ ਸਕੂਲਾਂ ਜਿਹਨਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ, ਕੋਚ ਮਾ. ਰੇਸ਼ਮ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਹਮਦਪੁਰ ਅਤੇ ਕੋਚ ਮਾ. ਰਾਜੇਸ਼ ਰਿਖੀ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਦੇ ਵਿਦਿਆਰਥੀਆਂ ਨੇ ਜਿਲ੍ਹਾ ਸੰਗਰੂਰ ਦੀ ਫੁੱਟਬਾਲ ਦੀ ਟੀਮ ਵਿੱਚ ਖੇਡਦੇ ਹੋਏ ਪੰਜਾਬ ਵਿੱਚ ਚੌਥਾ ਸਥਾਨ ਹਾਸਿਲ ਕੀਤਾ ਸੀ ਉਹਨਾਂ ਨੂੰ ਬੀ.ਪੀ.ਈ.ਓ ਅਮਰ ਸਿੰਘ ਵੱਲੋਂ ਟਿੱਬਾ ਵਿਖੇ ਸਮਨਾਨਿਤ ਕੀਤਾ ਗਿਆ ਹੈ।ਇਸ ਮੌਕੇ ਸਕੂਲ ਮੁਖੀ ਹਰਜਿੰਦਰ ਸਿੰਂਘ ਟਿੱਬਾ, ਪ੍ਰਿਤਪਾਲ ਸਿੰਘ ਖੇੜੀ, ਚੇਅਰਮੈਨ ਕੁਲਵੰਤ ਸਿੰਘ, ਜਗਜੀਤਪਾਲ ਸਿੰਘ, ਕੁਲਵਿੰਦਰ ਸਿੰਘ, ਰੇਸ਼ਮ ਸਿੰਘ, ਰਾਜੇਸ਼ ਰਿਖੀ, ਜਤਿੰਦਰ ਕੁਮਾਰ, ਮੱਘਰ ਸਿੰਂਘ, ਧਲਵੀਰ ਸਿੰਘ ਸਮੇਤ ਸਕੂਲ਼ ਦਾ ਸਮੂਹ ਸਟਾਫ ਹਾਜ਼ਰ ਸੀ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media