ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗਣਿਤ ਵਿਗਿਆਨੀ ਸ੍ਰੀ ਨਿਵਾਸਾ ਰਾਮਾਨੁਜਨ ਦੀ ਯਾਦ ਵਿੱਚ ਸਟੇਟ ਐਵਾਰਡੀ ਅਧਿਾਆਪਕ ਦੇਵੀ ਦਿਆਲ ਬੇਨੜਾ ਵੱਲੋਂ ਸੁਰੂ ਕੀਤੀ ਗਈ ਜਿਲ੍ਹਾ ਪੱਧਰੀ ਗਣਿਤ ਐਵਾਰਡ ਪ੍ਰੀਖਿਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਵਿਖੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਪ੍ਰੀਖਿਆ ਕੇਂਦਰ ਦਾ ਦੌਰਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੈਡਮ ਹਰਕੰਵਲਜੀਤ ਕੌਰ ਵੱਲੋਂ ਕੀਤਾ ਗਿਆ।ਉਹਨਾਂ ਨੇ ਸਾਰੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਭਲਾਈ ਲਈ ਸੁਰੂ ਕੀਤਾ ਗਿਆ ਇਹ ਬਹੁਤ ਵੱਡਾ ਉਪਰਾਲਾ ਹੈ, ਜਿਸ ਲਈ ਸਾਰੀ ਟੀਮ ਹੀ ਵਧਾਈ ਦੀ ਪਾਤਰ ਹੈ।ਇਸ ਮੌਕੇ ਸੈਂਟਰ ਪ੍ਰਬੰਧਕ ਜਗਜੀਤਪਾਲ ਸਿੰਘ ਘਨੌਰੀ ਤੇ ਸੰਂਦੀਪ ਕੁਮਾਰ ਰਿਖੀ ਨੇ ਦੱਸਿਆ ਕਿ ਇਸ ਸਕੂਲ ਵਿੱਚ ਦੋ ਸੈਂਟਰ ਬਣਾਏ ਗਏ ਸਨ ਜਿਹਨਾਂ ਵਿੱਚ ਚੌਥੀ ਤੋਂ ਦਸਵੀ ਤੱਕ ਦੇ 600 ਦੇ ਕਰੀਬ ਬੱਚਿਆਂ ਨੇ ਇਹ ਪ੍ਰੀਖਿਆ ਦਿੱਤੀ ਹੈ ਅਤੇ ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ।ਇਸ ਮੌਕੇ ਸੈਂਟਰ ਪ੍ਰਬੰਧਕ ਜਗਜੀਤਪਾਲ ਸਿੰਘ ਘਨੌਰੀ, ਸੰਂਦੀਪ ਕੁਮਾਰ ਰਿਖੀ ਪ੍ਰੀਖਿਆ ਸੁਪਰਡੈਂਟ ਗੁਰਮੇਲ ਸਿੰਘ, ਲੈਕਚਰਾਰ ਮੈਡਮ ਅਨੀਤਾ ਰਾਣੀ, ਮਹਿੰਦਰ ਪ੍ਰਤਾਪ, ਮਨਜੀਤ ਸਿੰਘ ਬੜੀ, ਸੁਖਦੀਪ ਸਿੰਘ, ਰਾਜੇਸ਼ ਰਿਖੀ, ਕੇਵਲ ਸਿੰਘ, ਦੇਵ ਰਾਜ ਕੁਠਾਲਾ, ਰੇਸ਼ਮ ਸਿੰਘ, ਚਮਕੌਰ ਸਿੰਘ, ਮੈਡਮ ਨਿਸ਼ਾ, ਮੈਡਮ ਜਸਪ੍ਰੀਤ, ਮੈਡਮ ਕਮਲਜੀਤ ਕੌਰ ਸਮੇਤ ਸਮੂਹ ਪ੍ਰੀਖਿਆ ਸਟਾਫ ਹਾਜ਼ਰ ਸੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media