Saturday, July 25, 2026

ਕੇਂਦਰੀ ਮੰਤਰੀ ਹਰਮਿਸਰਤ ਬਾਦਲ ਨੇ ਕੀਤਾ ਸਿਲਾਈ ਸੈਂਟਰ ਦਾ ਉਦਘਾਟਨ

PPN1812201707ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ’ਚ ਲੜਕੀਆਂ ਦੀ ਗਿਣਤੀ ਵਧਾਉਣ ਦੇ ਮਕਸਦ ਨਾਲ ਚਲਾਈ ਨੰਨ੍ਹੀ ਛਾਂ ਮੁਹਿੰਮ ਤਹਿਤ ਪਿੰਡ ਬਾਹੋ ਯਾਤਰੀ ਵਿਖੇ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ।ਜਸਵਿੰਦਰ ਘੁੱਦਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਨੰਦਗੜ੍ਹ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬਾ ਰਵਨੀਤ ਕੌਰ, ਸਰਪੰਚ ਅਮਰਜੀਤ ਸਿੰਘ ਕਾਲਝਰਾਣੀ ਅਤੇ ਸੀਨੀਅਰ ਅਕਾਲੀ ਆਗੂ ਜਸਵਿੰਦਰ ਘੁੱਦਾ ਵੱਲੋਂ ਸਾਂਝੇ ਤੌਰ ਤੇ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਿਲਾਈ ਸੈਂਟਰ ’ਚ ਲੜਕੀਆਂ ਨੂੰ ਸਿਲਾਈ, ਕਢਾਈ ਤੋਂ ਇਲਾਵਾ ਅਚਾਰ ਚਟਣੀ, ਫੈਬਰਿਕ, ਪੇਂਟਿੰਗ ਅਤੇ ਮੁਰੱਬਾ ਬਣਾਉਣ ਦੀ ਵੀ ਟ੍ਰੇਨਿੰਗ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਕੋਰਸ 6 ਮਹੀਨਿਆਂ ਦਾ ਹੋਵੇਗਾ ਅਤੇ ਕੋਰਸ ਤੋਂ ਬਾਅਦ ਪੰਜਾਬ ਪਬਲਿਕ ਚੈਟੀਟੇਬਲ ਟਰੱਸਟ ਵੱਲੋਂ ਟ੍ਰੇਨਿੰਗ ਪ੍ਰਾਪਤ ਲੜਕੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।ਸੈਂਟਰ ’ਚ ਸਿਖਲਾਈ ਲੈਣ ਵਾਲੀਆਂ ਲੜਕੀਆਂ ਨੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪਿੰਡਾਂ ’ਚ ਰਹਿਣ ਵਾਲੀਆਂ ਲੜਕੀਆਂ ਵੀ ਆਤਮ ਨਿਰਭਰ ਬਣਗੀਆਂ।ਇਨ੍ਹਾਂ ਲੜਕੀਆਂ ਦਾ ਕਹਿਣਾ ਸੀ ਕਿ ਇਸ ਸਿਲਾਈ ਸੈਂਟਰ’ਚ ਟ੍ਰੇਨਿੰਗ ਕਰਨ ਨਾਲ ਲੜਕੀਆਂ ਆਪਣੇ ਘਰ ’ਚ ਆਪਣਾ ਰੁਜ਼ਗਾਰ ਚਲਾ ਸਕਦੀਆਂ ਹਨ।ਇਸ ਮੌਕੇ ਕਰਨਲ ਬਿਕਰਮਜੀਤ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ, ਬੂਟਾ ਸਿੰਘ, ਜਸਵੀਰ ਕੌਰ, ਗੁਰਮੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਵਰਕਰ ਮੌਜੂਦ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply