Wednesday, September 30, 2026

ਸਰਕਾਰੀ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ

ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਸਕੂਲ ਤਿਉਣਾ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਸਕੂਲ ਇੰਚਾਰਜ਼ ਜਗਦੇਵ ਸਿੰਘ ਦੀ ਅਗਵਾਈ ਹੇਠ ਆਗਰਾ ਅਤੇ ਦਿੱਲੀ ਦਾ ਵਿਦਿਅਕ ਟੂਰ ਲਗਾਇਆ ਗਿਆ।ਟੂਰ ਇੰਚਾਰਜ਼ ਮੈਡਮ ਕੰਵਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਗਰਾ ’ਚ ਤਾਜ ਮਹਿਲ, ਆਗਰੇ ਦਾ ਕਿਲਾ, ਸਿਕੰਦਰਾਬਾਦ ਵਿਖੇ ਅਕਬਰ ਦੇ ਮਕਬਰੇ ਤੋਂ ਇਲਾਵਾ ਦਿੱਲੀ ਵਿਖੇ ਲਾਲ ਕਿਲ੍ਹਾ, ਚਾਂਦਨੀ ਚੌਂਕ ਅਤੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਦਰਸ਼ਨ ਕੀਤੇ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਦਿੱਲੀ ’ਚ ਮੈਟਰੋ ਟਰੇਨ ਦਾ ਸਫ਼ਰ ਵੀ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵਿੱਦਿਅਕ ਟੂਰ ਦਾ ਖ਼ੂਬ ਅਨੰਦ ਮਾਣਿਆ ਗਿਆ।ਟੂਰ ਦੌਰਾਨ ਸਟਾਫ਼ ਮੈਂਬਰ ਹਰੀਸ ਕੁਮਾਰ ਅਤੇ ਮੈਡਮ ਬਬਲੀ ਵੀ ਮੌਜੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply