ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਨੂੰ ਮਨਾਉਣ ਲਈ ਜਥੇਦਾਰਾਂ ਵਲੋਂ ਸਿੱਖ ਸੰਗਤ ਨੂੰ ਜੋ ਫੈਸਲਾ ਸੁਣਾਇਆ ਗਿਆ ਹੈ।ਉਹ ਸਿੱਖ ਸੰਗਤ ਨੂੰ ਮਨਜ਼ੂਰ ਨਹੀਂ ਹੈ, ਇਨਾਂ ਸ਼ਬਦਾਂ ਦਾ ਪ੍ਰਗਟਾਵਾ ਦਸਮੇਸ਼ ਟ੍ਰੇਨਿੰਗ ਸੈਂਟਰ ਬਠਿੰਡਾ ਦੇ ਸਰਪ੍ਰਸਤ ਜੈਦੀਪ ਸਿੰਘ ਟਰਬਨ ਕੋਚ ਨੇ ਕੀਤਾ।ਉਨਾਂ ਇਹ ਵੀ ਜਾਣਕਾਰੀ ਦਿੱਤੀ ਕਿ 22 ਦਸੰਬਰ ਤੋਂ 28 ਦਸੰਬਰ ਤੱਕ ਸਿੱਖ ਕੌਮ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦਾ ਸ਼ਹੀਦੀ ਦਿਹਾੜਾ ਮਨਾਉਂਦੀ ਹੈ ਅਤੇ ਇਨਾਂ ਦਿਨਾਂ ਦੌਰਾਨ ਜਥੇਦਾਰਾਂ ਵਲੋਂ 25 ਦਸੰਬਰ ਨੂੰ ਧੱਕੇ ਨਾਲ ਦਸਮ ਪਿਤਾ ਦੇ ਗੁਰਪੁਰਬ ਨੁੰ ਫਿੱਟ ਕੀਤਾ ਜਾ ਰਿਹਾ ਹੈ, ਜੋ ਕਿ ਸਿੱਖ ਸੰਗਤ ਨੂੰ ਮਨਜ਼ੂਰ ਨਹੀਂ ਹੈ।ਉਨ੍ਹਾਂ ਅਪੀਲ ਕੀਤੀ ਕਿ ਸਿੱਖ ਸੰਗਤਾਂ ਜਥੇਦਾਰਾਂ ਦੇ ਫੈਸਲੇ ਨੂੰ ਨਕਾਰ ਕੇ 25 ਦਸੰਬਰ ਦੀ ਥਾਂ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ 5 ਜਨਵਰੀ ਨੂੰ ਮਨਾਉਣ ਪ੍ਰਕਾਸ਼ ਗੁਰਪੁਰਬ ਮਨਾਉਣ।ਜੈਦੀਪ ਸਿੰਘ ਨੇ ਇਹ ਵੀ ਦੱਸਿਆ ਕਿ ਦਸਮੇਸ਼ ਟ੍ਰੇਨਿੰਗ ਸੈਂਟਰ ਬਠਿੰਡਾ ਵਲੋਂ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਪਿੰਡਾਂ ਵਿੱਚ ਦਸਤਾਰ ਸਿਖਲਾਈ ਕੈਂਪ ਵੀ ਲਗਾਏ ਜਾਣਗੇ।ਪਹਿਲਾ ਕੈਂਪ ਮਾਨਸਾ ਖੁਰਦ ਵਿਖੇ ਲਗਾ ਕੇ ਦਸਤਾਰ ਸਿਖਾਉਣ ਦੀ ਸੇਵਾ ਕੀਤੀ ਜਾਵੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media