ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਗਿਆਨ ਪ੍ਰਦਰਸ਼ਨੀ ਦਾ
ਆਯੋਜਨ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਸਕੂਲ ਦੀ ਅਟਲ ਟਿੰਕਰਿੰਗ ਲੈਬ `ਚ ਵਿਦਿਆਰਥੀਆਂ ਵੱਲੋਂ ਆਪਣੀ ਬੋਧਿਕ ਸ਼ਕਤੀ ਤੇ ਯੋਗਤਾ ਨਾਲ ਕਈ ਪ੍ਰਕਾਰ ਦੀਆਂ ਯੋਜਨਾਵਾਂ ਜਿਵੇਂ ਕਿ ਰੋਬੋਟ, ਭੂਚਾਲ ਤੋਂ ਪਹਿਲਾਂ ਸੂਚਨਾ ਦੇਣ ਵਾਲਾ ਯੰਤਰ, ਰੋਸ਼ਨੀ ਦੇ ਜੰਤਰ, ਸੱਪ ਦੀ ਤਰਾਂ ਚੱਲਣ ਵਾਲਾ ਰਿਮੋਟ ਕੰਟਰੋਲ, ਭਾਫ ਨਾਲ ਚੱਲਣ ਵਾਲੀ ਬੇੜੀ ਆਦਿ ਦਾ ਨਿਰਮਾਣ ਕੀਤਾ ਗਿਆ।ਸ਼ਹਿਰ ਦੇ ਵੱਖ-ਵੱਖ ਸਕੂਲਾਂ `ਚੋਂ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ ਇਹ ਵਿਗਿਆਨ ਪ੍ਰਦਰਸ਼ਨੀ ਦੇਖਣ ਲਈ ਪਹੁੰਚੇ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਪ੍ਰਦਰਸ਼ਨੀ ਦੇਖਣ ਆਏ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹਰ ਵਿਦਿਆਰਥੀ `ਚ ਕੋਈ ਨਾਲ ਕੋਈ ਗੁਣ ਮੌਜੂਦ ਹੁੰਦਾ ਹੈ।ਜਰੂਰਤ ਹੈ ਕਿ ਅਜਿਹੇ ਬੱਚਿਆਂ ਦੇ ਗੁਣ ਨੂੰ ਪਛਾਣ ਕੇ ਹੋਰ ਨਿਖਾਰਣ ਦੀ ਲੋੜ ਹੈ।ਉਹਨਾਂ ਵਿਦਿਆਰਥੀਆਂ ਵੱਲੋਂ ਬਣਾਏ ਪ੍ਰੋਜੈਕਟਾਂ ਦੀ ਪ੍ਰਸੰਸਾ ਕੀਤੀ ਅਤੇ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media