ਪਠਾਨਕੋਟ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸ਼ਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਵੱਲੋਂ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਸਬੰਧੀ ਸਟਰਾਂਗ ਰੂਮਾਂ ਅਤੇ ਕਾਊਟਿੰਗ ਸੈਂਟਰਾਂ ਦੀ ਪਹਿਚਾਣ ਕਰਨ ਅਤੇ ਹੋਰ ਕੁੱਝ ਨੁਕਤਿਆਂ `ਤੇ ਵਿਚਾਰ ਵਟਾਦਰਾਂ ਕਰਨ ਲਈ ਇਕ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰੰਧਕੀ ਕੰਪਲੈਕਸ ਮਲਿਕਪੁਰ ਸਥਿਤ ਦਫਤਰ ਵਿਖੇ ਆਯੋਜਿਤ ਕੀਤੀ ਗਈ।ਇਸ ਮੋਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਨਰੇਸ਼ ਮਹਾਜਨ ਨੋਡਲ ਅਫਸ਼ਰ ਸਵੀਪ, ਸਰਬਜੀਤ ਸਿੰੰਘ ਤਹਿਸੀਲਦਾਰ ਚੋਣਾਂ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੋਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਨੂੰ ਲੈ ਕੇ ਜਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ਦਾ ਦੋਰਾ ਕਰ ਕੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਸਟਰਾਂਗ ਰੂਮ ਅਤੇ ਕਾਊਟਿੰਗ ਸੈਂਟਰ ਕਿੱਥੇ ਬਣਾਏ ਜਾਣੇ ਹਨ।ਉਨ੍ਹਾਂ ਕਿਹਾ ਕਿ ਮਿਤੀ 01.01.2018 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੋਰਾਨ ਅਤੇ ਡੋਰ-ਟੂ-ਡੋਰ ਸਰਵੇ ਪੂਰਾ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਦੀਆਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੋਟਰ ਜਾਗਰੁਕਤਾ ਅਧੀਨ ਚੋਣ ਸਿੱਖਿਆ (ਵੋਟ ਰਜਿਸਟ੍ਰੇਸ਼ਨ, ਪੂਰੀ ਚੋਣਕਾਰੀ ਪ੍ਰਣਾਲੀ ਅਤੇ ਹੋਰ ਸਬੰਧਤ ਵਿਸ਼ੇ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਆਦਿ ਸਬੰਧੀ ਗਿਆਨ ਨੂੰ ਵਧਾਉਂਣ ਲਈ ਇਲੈਕਸ਼ਨ ਲਿਟਨਰਸੀ ਕਲੱਬ ਗਠਿਤ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਹਰੇਕ ਸਕੂਲ ਵਿੱਚ ਇਕ ਵਿਦਿਆਰਥੀ ਨੂੰ ਨੋਡਲ ਅਧਿਕਾਰੀ ਬਣਾਇਆ ਜਾਵੇਗਾ ਜੋ ਵੋਟਰ ਜਾਗਰੁਕਤਾ ਮੁਹਿਮ ਵਿੱਚ ਸਵੀਪ ਦਾ ਸਹਿਯੋਗ ਕਰੇਗਾ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media