ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਧਰਮ ਦੀ ਪੁਰਾਤਨ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਬੇ ਕਮਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਮੌਕੇ ਤੇ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸਮੂਹ ਅਦਾਰਿਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।ਇਹ ਜਾਣਕਾਰੀ ਚੀਫ ਖਾਲਸਾ ਦੀਾਵਨ ਦੇ ਕਾਨਫਰੰਸ ਹਾਲ ਵਿਖੈ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਰੱਖੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦਿੱਤੀ। ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦੱਸਿਆ ਕਿ ਚੀਫ ਖਾਲਸਾ ਦੀਵਾਨ ਵਲੋਂ ਧਰਮ ਪ੍ਰਚਾਰ ਪ੍ਰਚੰਡ ਕਰਨ, ਸਿੱਖ ਪਨੀਰੀ ਨੂੰ ਸੰਭਾਲਣ ਅਤੇ ਬਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਾਂਦੇ ਹਨ। ਆਦਿ ਗ੍ਰੰਥ ਨੂੰ ਸੰਪੂਰਨਤਾ ਬਖਸ਼ਣ ਵਾਲੇ, ਖਾਲਸੇ ਦੀ ਸਿਰਜਣਾ ਕਰਕੇ ਸਿੱਖੀ ਨੂੰ ਬੇਸ਼ਕੀਮਤੀ ਦੇਨ ਦੇਣ ਵਾਲੇ ਮਰਦ ਅਗੰਮੜੈ ਸਾਹਿਬ ਸ੍ਰੀ ਗੁਰੁੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਚੀਫ ਖਾਲਸਾ ਦੀਵਾਨ ਵਲੋਂ 21 ਦਸੰਬਰਦਿਨ ਵੀਰਵਾਰ ਨੂੰ ਇਕ ਵਿਸ਼ਾਲ ਕਗਰ ਕੀਰਤਨ ਸਜਾਇਆ ਜਾ ਰਿਹਾ ਹੈ।ਨਗਰ ਕੀਰਤਨ ਸਵੇਰੇ 09.00 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਸਕੂਲ ਤੋਂ ਅਰੰਭ ਹੋਵੇਗਾ ਅਤੇ ਇਸ ਵਿੱਚ ਦੀਵਾਨ ਦੇ ਵੱਖ-ਵੱਖ ਸਕੂਲ ਤੇ ਸੀ.ਕੇ.ਡੀ ਇੰਸਟੀਚਿਊਟਾਂ ਦੇ ਵਿਦਿਆਰਥੀ, ਅਧਿਆਪਕ ਅਤੇ ਦੀਵਾਨ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਹਿਬਾਨ ਸ਼ਾਮਲ ਹੋਣਗੇ।
ਗੁਰਦੁਆਰਾ ਇੰਚਾਰਜ ਤਜਿੰਦਰ ਸਿੰਘ ਸਰਦਾਰ ਪਗੜੀ ਹਾਊਸ ਨੇ ਦਸਿਆ ਕਿ ਇਹ ਨਗਰ ਕੀਰਤਨ ਰੇਲਵੇ ਸਟੇਸ਼ਨ, ਗਰੈਂਡ ਹੋਟਲ, ਪੈਟਰੋਲ ਪੰਪ, ਭੰਡਾਰੀ ਪੁਲ, ਹਾਲ ਬਜ਼ਾਰ, ਗੋਲ ਹੱਟੀ ਚੌਂਕ, ਨਗਰ ਨਿਗਮ ਚੌਂਕ, ਸਾਰਾਗੜ੍ਹੀ ਚੌਂਕ, ਕਟੜਾ ਆਹਲੂਵਾਲੀਆ ਤੋਂ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਸਮਾਪਤ ਹੋਵੇਗਾ।ਉਹਨਾਂ ਕਿਹਾ ਕਿ ਨਗਰ ਕੀਰਤਨ ਵਿਚ ਸ਼ਾਮਲ ਹਾਥੀ, ਘੋੜੇ ਤੇ ਘੋੜਿਆਂ `ਤੇ ਸੱਜੇ ਨਿਹੰਗ ਨਗਰ ਕੀਰਤਨ ਦੇ ਰਾਜਸੀ ਤੇ ਖਾਲਸਾਈ ਜਾਹੋ ਜਲਾਲ ਨੂੰ ਹੋਰ ਵੀ ਚਾਰ ਚੰਨ ਲਗਾਉਣਗੇ।
ਉਨਾਂ ਕਿਹਾ ਕਿ ਇਸ ਵਾਰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਸ਼ੁਭਮ ਇਨਕਲੇਵ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ 51ਵੇਂ ਅਤਿ ਆਧੁਨਿਕ ਸਹੂਲਤਾਂ ਨਾਲ ਸੁਸੱਜਿਤ ਨਵੇਂ ਬਣੇ ਰਿਹਾਇਸ਼ੀ ਵਰਲਡ ਕਲਾਸ ਸੀ.ਕੇ.ਡੀ ਸਕੂਲ ਆਫ ਅੇੈਕਸੀਲੈਂਸ ਸਕੂਲ ਵਿਖੇ ਮਨਾਇਆ ਜਾਵੇਗਾ ਅਤੇ ਇਸੇ ਦਿਨ ਹੀ ਨਵੇਂ ਸਕੂਲ ਦੀ ਦਾਖਲਾ ਪ੍ਰਕ੍ਰਿਰਿਆ ਸ਼ੁਰੂ ਕੀਤੀ ਜਾਵੇਗੀ।
ਇਸ ਮੌਕੇ ਉਪ ਪ੍ਰਧਾਨ ਇੰਦਰਪ੍ਰੀਤ ਸਿੰਘ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਨਾ, ਹਰਮਿੰਦਰ ਸਿੰਘ, ਸਵਿੰਦਰ ਸਿੰਘ ਕੱਥੁਨੰਗਲ, ਇਜੀ: ਜਸਪਾਲ ਸਿੰਘ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਕਾਰਜਕਾਰੀ ਅਫਸਰ ਮਨਜਿੰਦਰ ਸਿੰਘ ਸੋਢੀ, ਡਾ: ਜਸਬੀਰ ਸਿੰਘ ਸਾਬਰ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media