Saturday, August 1, 2026

ਕਾਰਗਿਲ ਯੁੱਧ ਸ਼ਹੀਦ ਸ: ਜਰਨੈਲ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਕੂਲ ਵਿਚ ਸਮਾਗਮ

PPN260708
ਬਠਿੰਡਾ, 26  ਜੁਲਾਈ (ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਸਿੱਖ ਕੌਮ ਦੇ ਪੰਜਵੇਂ ਪਾਤਿਸ਼ਾਹ ਸ਼੍ਰੋਮਣੀ ਸ਼ਹੀਦ ਵੱਲੋਂ ਪਾਈਆਂ ਪਿਰਤਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹੋਇਆ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਾਬਕਾ ਵਿਦਿਆਰਥੀ ਸ਼ਹੀਦ ਸ: ਜਰਨੈਲ ਸਿੰਘ ਜਿੰਨਾਂ ਨੇ  ਕਾਰਗਿਲ ਯੁੱਧ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਦਾ ਸ਼ਹੀਦੀ ਦਿਵਸ ਸਕੂਲ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ । ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਸ: ਨਾਜਰ ਸਿੰਘ ਢਿੱਲੋਂ ਨੇ ਆਪਣੀ ਸੰਬੋਧਨੀ ਤਕਰੀਰ ਵਿੱਚ ਸ਼ਹੀਦ ਸ: ਜਰਨੈਲ ਸਿੰਘ ਨੂੰ ਯਾਦ ਕਰਦਿਆਂ ਹੋਇਆ ਉਸਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ ਤੇ ਵਿਦਿਆਰਥੀਆਂ ਨੂੰ ਸ਼ਹੀਦੀ ਜੀਵਨ ਤੋਂ ਪ੍ਰੇਰਣਾ ਲੈਣ ਬਾਰੇ ਕਿਹਾ।ਇਸ ਸਮੇਂ ਸਕੂਲ ਦੇ ਅਕੈਡਮਿਕ ਡਾਇਰੈਕਟਰ ਸ: ਦਿਲਬਾਗ ਸਿੰਘ ਤਲਵਾੜ ਨੇ ਸਿੱਖ ਕੌਮ ਦੀਆਂ ਸ਼ਹੀਦੀਆਂ ‘ਤੇ ਵਿਸਥਾਰ ਰੂਪ ਵਿੱਚ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦ ਸ: ਜਰਨੈਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply