Thursday, March 12, 2026

ਕ੍ਰਿਸਮਿਸ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ‘ਚ ਅੱਜ

Kamaldeep Sangha dcਅੰਮਿ੍ਤਸਰ, 20 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਪ੍ਰਭੂ ਯਿਸ਼ੂ ਮਸੀਹ ਦਾ ਜਨਮ ਦਿਹਾੜਾ ਰਾਜ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਵਿਸ਼ਾਲ ਸਮਾਗਮ ਰਣਜੀਤ ਐਵੀਨਿਉੂ ਵਿਖੇ ਅੱਜ 21 ਦਸੰਬਰ ਨੂੰ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤੋਂ ਹੋ ਇਲਾਵਾ ਸਿਆਸੀ ਆਗੂ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਹਾੜੇ ਦੀ ਵਧਾਈ ਦੇਣ ਲਈ ਸ਼ਿਰਕਤ ਕਰ ਰਹੇ ਹਨ, ਜਦਕਿ ਇਸਾਈ ਭਾਈਚਾਰੇ ਦੀਆਂ ਧਾਰਮਿਕ ਹਸਤੀਆਂ ਵੀ ਇਸ ਸਮਾਗਮ ਵਿਚ ਹਾਜ਼ਰੀ ਭਰਨਗੀਆਂ। ਉਨਾਂ ਦੱਸਿਆ ਕਿ ਸਮਾਗਮ ਦੇ ਸਾਰੇ ਪ੍ਰਬੰਧ ਸੁਚੱਜੇ ਰੂਪ ‘ਚ ਮੁਕੰਮਲ ਕਰ ਲਏ ਗਏ ਹਨ।ਡਿਪਟੀ ਕਮਿਸ਼ਨਰ ਨੇ ਸਮੂਹ ਅੰਮ੍ਰਿਤਸਰ ਨਿਵਾਸੀਆਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply