ਬਠਿੰਡਾ, 21 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਰਕਾਰੀ ਮਿਡਲ ਸਕੂਲ ਜੋਗਾਨੰਦ ਵਿਖੇ ਸੈਮੀਨਾਰ ਲਗਾਇਆ ਗਿਆ।ਸੈਮੀਨਾਰ ਵਿਚ ਸਕੱਤਰ ਸਾਹਿਬ ਨੇ ਵਿਦਿਆਰਥੀਆਂ, ਔਰਤਾਂ ਦੇ ਹੱਕਾਂ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਸਕੀਮਾਂ, ਸੀਨੀਅਰ ਸਿਟੀਜ਼ਨ, ਲੋਕ ਅਦਾਲਤਾਂ, ਪਰਮਾਂਨੈਂਟ ਲੋਕ ਅਦਾਲਤਾਂ, ਮੀਡੀਏਸ਼ਨ ਸੈਂਟਰ, ਪੰਜੀਕਿ੍ਰਤ ਉਸਾਰੀ ਕਿਰਤੀਆਂ ਅਤੇ 357-ਏ. ਸੀ.ਆਰ.ਪੀ.ਸੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਤੋਂ ਇਲਾਵਾ ਜੱਜ ਸਾਹਿਬ ਨੇ ਬੱਚਿਆਂ ਨੂੰ ਆਮ ਜਾਣਕਾਰੀ ਦੇ ਪ੍ਰਸ਼ਨ ਪੁੱਛੇ । ਇਸ ਮੌਕੇ ਉਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਜਿਹੜੇ ਵੀ ਤੁਹਾਡੇ ਆਲੇ ਦੁਆਲੇ ਜਿਹਨਾਂ ਨੂੰ ਬਨਾਵਟੀ ਲੱਤਾਂ, ਬਾਹਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਦੀ ਜ਼ਰੂਰਤ ਹੈ ਤਾਂ ਉਨਾਂ ਦੇ ਨਾਮ ਨੋਟ ਕੀਤੇ ਜਾਣ ਤਾਂ ਕਿ ਉਨਾਂ ਦੀ ਮਦਦ ਕੀਤੀ ਜਾ ਸਕੇ। ਉਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਰਾਕਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਵਿਦਿਆਰਥੀਆਂ ਨੂੰ ਅੰਗਰੇਜ਼ੀ ਅਤੇ ਆਮ ਜਾਣਕਾਰੀ ਦੀ ਮਹੱਤਤਾ ਬਾਰੇ ਅਹਿਸਾਸ ਕਰਵਾਇਆ।ਉਨਾਂ ਨੇ ਕਿਹਾ ਕਿ ਉਹ ਉਨਾਂ ਦਾ ਟੈਸਟ ਲਿਆ ਕਰਨਗੇ ਜਿਸ ਨਾਲ ਉਹ ਜਿੰਮੇਵਾਰ ਨਾਗਰਿਕ ਬਣ ਸਕਣ।ਇਸ ਤੋਂ ਇਲਾਵਾ ਉਨਾਂ ਕਿਹਾ ਕਿ ਜ਼ਿਲਾ ਕਚਿਹਰੀ ਬਠਿੰਡਾ ਵਿਖੇ ਏ.ਡੀ.ਆਰ. ਸੈਂਟਰ (ਵਿਕਲਪੀ ਝਗੜਾ ਨਿਵਾਰਣ ਕੇਂਦਰ) ਬਣਿਆ ਹੋਇਆ ਹੈ।ਜਿਸ ਦੇ ਚੇਅਰਮੈਨ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਹਨ।ਉਨਾਂ ਨੇ ਕਿਹਾ ਕੋਈ ਵੀ ਔਰਤ, ਅਨੁਸੂਚਿਤ ਜਾਤੀ, ਉਦਯੋਗਿਕ ਕਾਮੇ, ਬੱਚੇ, ਅਪਾਹਜ, ਹਵਾਲਾਤੀ / ਕੈਦੀ, ਮਾਨਸਿਕ ਰੋਗੀ ਅਤੇ ਜੋ ਜਨਰਲ ਕੈਟਗਰੀ ਨਾਲ ਸਬੰਧ ਰੱਖਦਾ ਹੋਵੇ ਉਸਦੀ ਸਲਾਨਾ ਆਮਦਨ 1,50,000/-ਤੋਂ ਘੱਟ ਹੈ, ਉਹ ਆਪਣੇ ਕੇਸ ਦੀ ਪੈਰਵੀ ਲਈ ਮੁਫ਼ਤ ਵਕੀਲ ਲੈ ਸਕਦਾ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media