ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਗੁਰਬਾਣੀ ਦਿਵਸ’ 22 ਦਸੰਬਰ ਨੂੰ ਮਨਾਇਆ ਜਾਵੇਗਾ।ਇਸ ਤਹਿਤ ਜਿਥੇ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਸਕੂਲਾਂ ਕਾਲਜਾਂ ਵਿਚ ਸਮਾਗਮ ਅਯੋਜਿਤ ਕਰਕੇ ਸਮੂਹਿਕ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਕੀਤੇ ਜਾਣਗੇ, ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਹੱਕ ਸੱਚ ਅਤੇ ਧਰਮ ਦੀ ਰਖਵਾਲੀ ਲਈ ਆਪਣੀ ਸ਼ਹਾਦਤ ਦੇ ਕੇ ਸਾਡੇ ਲਈ ਮਾਰਗ ਦਰਸ਼ਨ ਦਿੱਤਾ ਹੈ, ਜਿਸ ਅਨੁਸਾਰ ਚੱਲਣਾ ਸਾਡਾ ਫ਼ਰਜ਼ ਹੈ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਕੁੱਝ ਸਮਾਂ ਕੱਢਣਾ ਹਰ ਸਿੱਖ ਦਾ ਪਰਮ ਧਰਮ ਕਰਤੱਵ ਹੈ ਅਤੇ ਹਰ ਸਿੱਖ ਨੂੰ ਚਾਹੀਦਾ ਹੈ ਕਿ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੁਰਬਾਣੀ ਦਿਵਸ ਦਾ ਹਿੱਸਾ ਬਣੇ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਤਿਕਾਰ ਭੇਟ ਕਰਨ ਲਈ ਹਰ ਸਾਲ 22 ਦਸੰਬਰ ਨੂੰ ਗੁਰਬਾਣੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media