Tuesday, November 24, 2026

ਲੜਕੀ ਦੇ ਜਨਮ ਦਿਨ ’ਤੇ ਧਾਰਮਿਕ ਸਮਾਗਮ ਕਰਵਾਇਆ

ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰ ਿਸੁਖਮਨੀ ਸਾਹਿਬ ਸੇਵਾ ਸੁਸਾਇਟੀ PPN2212201702ਵਲੋਂ ਧਾਰਮਿਕ ਸਮਾਗਮ ਮੰਗਤ ਰਾਏ ਗੋਇਲ ਦੀ ਪੋਤਰੀ ਦੇ ਜਨਮ ਦਿਨ ਤੇ ਉਨਾਂ ਦੇ ਗ੍ਰਹਿ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਸੁਸਾਇਟੀ ਮੈਂਬਰਾਂ ਅਤੇ ਬੀਬੀ ਨਰਿੰਦਰਜੀਤ ਕੌਰ ਵੱਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਰਾਕੇਸ਼ ਸਿੰਘ, ਦਿਲਬਾਗ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ ਮੱਕੜ, ਬੇਅੰਤ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਗੁਰਦਰਸ਼ਨ ਸਿੰਘ, ਇੰਦਰਜੀਤ ਸਿੰਘ ਗੋਪੀ, ਗੁਰਇੰਦਰ ਸਿੰਘ ਆਦਿ ਮੈਂਬਰਾਂ ਨੇ ਵੀ ਭਾਗ ਲਿਆ।ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸਨਮਾਨਤ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply