Sunday, June 14, 2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਸੋਮਵਾਰ

rana-paramjit-singhਨਵੀ ਦਿੱਲੀ, 23, ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਸੋਮਵਾਰ, 25 ਦਸੰਬਰ ਨੂੰ ਲਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ, ਉਪਰੰਤ ਆਸਾ ਦੀ ਵਾਰ ਦਾ ਕੀਰਤਨ ਵਿਦਿਆ ਕੇਂਦਰ ਮਹਿਰੌਲੀ ਦੇ ਬੱਚੇ ਕਰਨਗੇ ਅਤੇ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਗੁਰਫਤਿਹ ਸਿੰਘ ਦਾ ਕੀਰਤਨੀ ਜੱਥਾ ਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬੱਚੇ ਕੀਰਤਨ ਕਰਨਗੇ, ਉਪਰੰਤ ਗੁਰਸ਼ਬਦ ਦੀ ਕੱਥਾ ਬਾਬਾ ਬੰਤਾ ਸਿੰਘ (ਮੁੰਡਾ ਪਿੰਡ) ਕਰਨਗੇ।ਦੇਰ ਰਾਤ ਤਕ ਚਲਣ ਵਾਲੇ ਇਸ ਗੁਰਮਤਿ ਸਮਾਗਮ ਵਿੱਚ ਪ੍ਰਮੁਖ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਵਿਦਵਾਨ ਪ੍ਰਚਾਰਕ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਸੇਵਾ ਪੰਥੀ ਬਾਬਾ ਬਚਨ ਸਿੰਘ ਕਾਰਸੇਵਾ ਵਾਲੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ ਅਤੇ ਪੰਥਕ ਮੁੱਖੀ ਗੁਰੂ ਚਰਨਾਂ ਵਿੱਚ ਹਾਜ਼ਰੀਆਂ ਭਰ, ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ। ਦੁਪਹਿਰ ਬਾਅਦ ਹੋਣ ਵਾਲੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਦੇ ਵੱਖ-ਵੱਖ ਰੂਪਾਂ ਅਤੇ ਕਾਰਜਾਂ ਪੁਰ ਰੋਸ਼ਨੀ ਪਾਣਗੇ। ਉਨ੍ਹਾਂ ਦਸਿਆ ਕਿ ਇਸ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਸਵੇਰੇ 10 ਵਜੇ ਤੋਂ 2.30 ਵਜੇ ਤਕ ਅਤੇ ਰਾਤ 9 ਵਜੇ ਤੋਂ ਸਮਾਪਤੀ ਤਕ ਚੜ੍ਹਦੀਕਲਾ ਟਾਈਮ ਟੀਵੀ ਪੁਰ ਤੇ ਇਸਤੋਂ ਇਲਾਵਾ ਗੁਰਦੁਆਰਾ ਕਮੇਟੀ ਦੀ ਆਪਣੀ ਵੈੱਬ ਸਾਈਟwww.dsgmc.in, www.kirtanpardhana.com, ਤੇwww.santbaani.net ਪੁਰ ਸਵੇਰੇ 5.30 ਵਜੇ ਤੋਂ ਰਾਤ ਸਮਾਪਤੀ ਤਕ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply