Tuesday, August 11, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਸਵਾਮੀ ਸ਼ਰਧਾ ਨੰਦ ਨੂੰ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਅਰਪਿਤ

 PPN2212201711ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੱਜ ਸਵਾਮੀ ਸ਼ਰਧਾਨੰਦ ਜੀ ਦੇ ਸ਼ਹੀਦੀ ਦਿਵਸ `ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਬੱਚਿਆਂ ਵਲੋਂ ਉਨ੍ਹਾਂ ਦੀਆਂ ਸਿੱਖਿਆਵਾਂ `ਤੇ ਚਾਨਣਾ ਪਾਇਆ ਗਿਆ।ਵਿਦਿਆਰਥੀਆਂ ਦੱਸਿਆ ਕਿ ਸਵਾਮੀ ਸ਼ਰਧਾਨੰਦ ਜੀ ਆਰਿਆ ਸਮਾਜ ਨਾਲ ਸੰਬੰਧਿਤ ਇੱਕ ਉਚੇ ਦਰਜੇ ਦੇ ਵਿਦਵਾਨ ਸਨ ਉਨ੍ਹਾਂ ਨੇ ਲੜਕੀਆਂ ਦੀ ਪੜਾਈ ਜ਼ਰੂਰੀ ਕਰਨ `ਤੇ ਬਹੁਤ ਜੋਰ ਦਿੱਤਾ ਅਤੇ ਸਵਾਮੀ ਦਇਆਨੰਦ ਦੇ ਨਕਸ਼ੇ ਕਦਮਾਂ `ਤੇ ਚਲਦਿਆਂ ਆਰਿਆ ਸਮਾਜ ਨੂੰ ਬਹੁਤ ਉਚਾ  ਚੁੱਕਿਆ।ਸਵਾਮੀ ਸ਼ਰਧਾਨੰਦ ਜੀ ਨੇ ਮਹਾਤਮਾ ਗਾਂਧੀ ਦੀ ਅਗਵਾਈ ਹੇਠ ਦੇਸ਼ ਦੀ ਆਜ਼ਾਦੀ ਲਈ ਆਪਣਾ ਖ਼ਾਸ ਹਿੱਸਾ ਪਾਇਆ ਅਤੇ ਅਨੁਸ਼ਾਸਿਤ ਸਮਾਜ ਦੀ ਉਸਾਰੀ ਦਾ ਸੁਪਨਾ ਵੇਖਿਆ ।
ਵਿਦਿਆਰਥੀਆਂ ਨੇ ਸਵੇਰ ਦੀ ਸਭਾ ਵਿੱਚ ਸਵਾਮੀ ਸ਼ਰਧਾਨੰਦ ਜੀ ਦੀਆਂ ਸਿੱਖਿਆਵਾਂ ਨੂੰ ਦਰਸਾਉਂਦਿਆਂ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਚਾਨਣਾ ਪਾਉਣ ਤੋਂ ਇਲਾਵਾ ਕਵਿਤਾਵਾਂ ਵੀ ਗਾਈਆਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਨਕਸ਼ੇ ਕਦਮਾਂ ਤੇ ਚੱਲਣ ਦੀ ਸਹੁੰ ਚੁੱਕੀ ।
ਇਸ ਮੌਕੇ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਨ ਦੀ ਸਲਾਹ ਦਿੱਤੀ।ਸਕੂਲ ਪ੍ਰਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਇੱਕ ਸੰਤ ਸਿਪਾਹੀ ਸਨ ਜਿੰਨ੍ਹਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਹੋਇਆਂ ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply