Sunday, June 21, 2026

ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਦੇ ਸਵਾਗਤੀ ਗੇਟ ਨੇੜੇ ਸ਼ਰਾਬ ਦਾ ਠੇਕਾ ਕਰਵਾਇਆ ਬੰਦ

PPN2212201714ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀਆਂ ਵੱਲੋਂ ਅਰੰਭੇ ਉਪਰਾਲੇ ਨੂੰ ਉਦੋਂ ਕਾਮਯਾਬੀ ਹਾਸਲ ਹੋਈ ਜਦੋਂ ਗੁਰੂ ਨਗਰੀ ਦੇ ਮੁੱਖ ਸਵਾਗਤੀ ਗੇਟ (ਅੰਮਿ੍ਰਤਸਰ-ਜਲੰਧਰ ਹਾਈਵੇ) ਨੇੜੇ ਖੁੱਲਿਆ ਸ਼ਰਾਬ ਦਾ ਇੱਕ ਠੇਕਾ ਜਥੇਬੰਦੀਆਂ ਦੇ ਦਬਾਅ ਕਰਕੇ ਹਮੇਸ਼ਾਂ ਲਈ ਬੰਦ ਕਰ ਦਿੱਤਾ ਗਿਆ ਹੈ।ਸਵਾਗਤੀ ਗੇਟ ਦੇ ਬਿਲਕੁਲ ਨਜਦੀਕ ਖੁੱਲੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਜਥਾ ਸਿਰਲੱਥ ਖ਼ਾਲਸਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਇੰਟਰਨੈਸ਼ਨਲ ਸਿੱਖ ਫ਼ੈਡਰੇਸ਼ਨ ਵਲੋਂ ਠੇਕੇ ਨੂੰ ਬੰਦ ਕਰਵਾਉਣ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਛੇਤੀ ਤੋਂ ਛੇਤੀ ਉਸ ਠੇਕੇ ਨੂੰ ਬੰਦ ਕਰਵਾਇਆ ਜਾਵੇ ਕਿਉਂਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਇਸ ਨਾਲ ਠੇਸ ਪੁੱਜ ਰਹੀ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਨੂੰ ਸਵਾਗਤੀ ਗੇਟ ਤੋਂ ਪਹਿਲਾਂ ਹੀ ਸ਼ਰਾਬ ਦਾ ਠੇਕਾ ਨਜਰ ਆਉਂਦਾ ਹੈ।ਜਿਸ `ਤੇ ਪ੍ਰਸਾਸ਼ਨ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਜਿਲਾ ਪ੍ਰਸਾਸ਼ਨ ਪਾਸ ਪਹੁੰਚ ਕਰਕੇ ਉਪਰੋਕਤ ਠੇਕੇ ਨੂੰ ਹਮੇਸ਼ਾਂ ਲਈ ਬੰਦ ਕਰਵਾ ਦਿੱਤਾ ਗਿਆ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਜਥਾ ਸਿਰਲੱਥ ਖ਼ਾਲਸਾ ਦੇ ਮੀਤ ਸੇਵਾਦਾਰ ਭਾਈ ਪਰਮਜੀਤ ਸਿੰਘ ਅਕਾਲੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਨੇ ਆਪਣੇ ਪਵਿੱਤਰ ਕਰ ਕਮਲਾਂ ਨਾਲ ਵਸਾਇਆ ਸੀ ਤੇ ਇਸੇ ਸ਼ਹਿਰ `ਚ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਮੌਜੂਦ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਰਾਸਤ ਜੁੜੀ ਹੋਈ ਹੈ।ਉਨਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਨਜ਼ਦੀਕ ਜੋ ਤੰਬਾਕੂ, ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਖੁੱਲੀਆਂ ਹੋਈਆਂ ਹਨ, ਉਨਾਂ ਨੂੰ ਬੰਦ ਕਰਵਾਉਣ ਲਈ ਵੀ ਸੰਘਰਸ਼ ਜਾਰੀ ਰਹੇਗਾ।ਇਸ ਮੌਕੇ ਭਾਈ ਦਿਲਬਾਗ ਸਿੰਘ, ਭਾਈ ਚਰਨਜੀਤ ਸਿੰਘ ਰਾਣਾ, ਭਾਈ ਸੁਖਜੀਤ ਸਿੰਘ ਖੋਸੇ, ਗਿਆਨੀ ਗੁਰਲਾਲ ਸਿੰਘ, ਸਿਮਰਨਜੀਤ ਸਿੰਘ ਸੰਘਾ, ਹਰਪ੍ਰੀਤ ਸਿੰਘ ਟੋਨੀ, ਰਣਜੀਤ ਸਿੰਘ ਮਜੀਠਾ, ਬਲਜਿੰਦਰ ਸਿੰਘ, ਸੂਰਜ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਹਰਦੀਪ ਸਿੰਘ, ਸੁਰਿੰਦਰ ਸਿੰਘ, ਜਗਪਾਲ ਸਿੰਘ ਆਦਿ ਹਾਜਰ ਸਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply