Tuesday, August 11, 2026

ਵਿਪਨ ਸ਼ਰਮਾ ਕਤਲ ਦੀ ਵਾਰਦਾਤ `ਚ ਮਦਦਗਾਰ ਮੋਟਰਸਾਈਕਲ ਮਾਲਕ ਗ੍ਰਿਫਤਾਰ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ)  – ਸਥਾਨਕ ਬਟਾਲਾ ਰੋਡ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਹਿੰਦੂ ਨੇਤਾ ਵਿਪਨ ਸ਼ਰਮਾ ਮਾਮਲੇ PPN2212201715ਵਿੱਚ ਵਰਤੋਂ ਵਿੱਚ ਲਿਆਂਦੇ ਗਏ ਮੋਟਰਸਾਈਕਲ ਦੇ ਮਾਲਕ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਸਥਾਨਕ ਪੁਲਿਸ ਲਾਈਨ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਡੀ.ਸੀ.ਪੀ ਇਨਵੈਸਟੀਗੇਸ਼ਨ ਜਗਮੋਹਨ ਸਿੰਘ ਨੇ ਦੱਸਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਬਿਕਰਮਜੀਤ ਸਿੰਘ ਉਰਫ ਘੁੱਲਾ ਪੁੱਤਰ ਗੁਰਮੀਤ ਸਿੰਘ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਵਜੋਂ ਹੋਈ ਹੈ, ਜਿਸ ਦਾ ਮੋਟਰਸਾਈਕਲ ਪਹਿਲਾਂ ਹੀ ਬਰਾਮਦ ਹੋ ਚੁੱਕਾ ਹੈ।
ਡੀ.ਸੀ.ਪੀ ਇਨਵੈਸਟੀਗੇਸ਼ਨ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਖਿਲਾਫ ਪੁਲਿਸ ਵਲੋਂ ਐਲ.ਓ.ਸੀ ਜਾਰੀ ਕਰਵਾਇਆ ਗਿਆ ਸੀ।ਉਨਾਂ ਕਿਹਾ ਕਿ ਇਹ ਦੋਸ਼ੀ ਮੁੰਬਈ ਏਅਰਪੋਰਟ ਤੋਂ ਵਿਦੇਸ਼ ਭੱਜਣ ਦੀ ਫਰਾਕ ਵਿੱਚ ਸੀ ਕਿ ਮੁੰਬਈ ਏਅਰਪੋਰਟ ਤੋਂ ਮੁੰਬਈ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਦੋਸ਼ੀਆਂ ਨੂੰ ਭਜਾਉਣ ਵਾਲੀ ਕਾਰ ਬਰਾਮਦ ਕਰਕੇ ਕਾਰ ਮਾਲਕ ਵੀ ਗ੍ਰਿਫਤਾਰ ਕਰ ਲ਼ਿਆ ਗਿਆ ਸੀ।ਡੀ.ਸੀ.ਪੀ ਨੇ ਕਿਹਾ ਕਿ ਇਸ ਕੇਸ ਵਿੱਚ ਕੁੱਲ ਤਿੰਨ ਦੋਸ਼ੀ ਕਾਬੂ ਕੀਤੇ ਜਾ ਚੁੱਕੇ ਹਨ।ਉਨਾਂ ਦੱਸਿਆ ਕਿ ਮਾਨਯੋਗ ਅਦਾਲਤ ਪਾਸੋਂ ਦੋਸ਼ੀ ਦਾ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਦੌਰਾਨ ਉਸ ਪਾਸੋਂ ਉਕਤ ਮੁਕੱਦਮੇ ਸਬੰਧੀ ਗਹਿਰਾਈ ਨਾਲ ਪੁੱਛਗਿਛ ਕੀਤੀ ਜਾਵੇਗੀ।ਇਸ ਮੌਕੇ ਡੀ.ਸੀ.ਪੀ ਜਗਜੀਤ ਸਿੰਘ ਵਾਲੀਆ, ਚਰਨਜੀਤ ਸਿੰਘ, ਏ.ਸੀ.ਪੀ ਪ੍ਰਭਜੋਤ ਸਿੰਘ ਅਤੇ ਤੇਜਬੀਰ ਸਿੰਘ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply