ਸੰਦੌੜ, 23 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜ਼ਰ ਕੌਰ ਜੀ ਅਤੇ ਗੁਰੂ ਦੇ ਸਿੱਖਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ।ਜਿਸ ਵਿਚ ਸਕੂਲ ਦੇ ਚੇਅਰਮੈਨ ਨਰਿੰਦਰ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬ ਦੇ ਵੱੱਡੇ ਸਹਿਬਜਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਅਤੇ ਜਾਨ ਤੋਂ ਪਿਆਰੇ ਸਿੰਘਾਂ ਦੀ ਚਮਕੌਰ ਸਾਹਿਬ ਵਿਖੇ ਅਤੇ ਮਾਤਾ ਗੁਜ਼ਰ ਕੌਰ ਜੀ, ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਸਰਹਿੰਦ ਵਿਖੇ ਜ਼ੁਲਮਾਂ ਵਿਰੁੱਧ ਹੋਈ ਮਹਾਨ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਦੱਸਿਆ।ਬੱਚਿਆਂ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਨਾਲ ਜੋੜਣ ਲਈ ਕਵੀਸ਼ਰੀ ਦੇ ਇਤਿਹਾਸਕ ਪ੍ਰਸੰਗ ਪੇਸ਼ ਕੀਤੇ ਗਏ।ਇਸ ਤੋਂ ਇਲਾਵਾ ਗੁਰਬਾਣੀ ਕੀਰਤਨ ਅਤੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਬੇਨਤੀ ਕੀਤੀ ਗਈ।ਇਸ ਸਮੇਂ ਸਕੂਲ ਦੇ ਪਿ੍ਰੰਸੀਪਲ ਮੈਡਮ ਰਮਨਦੀਪ ਕੌਰ, ਜਸਵੀਰ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ, ਕੁਲਬੀਰ ਸਿੰਘ, ਹਰਵਿੰਦਰ ਸਿੰਘ ਭੂਦਨ, ਮੈਡਮ ਸਫੀਨਾ ਬਾਨੋ, ਮੈਡਮ ਹਰਦੀਪ ਕੌਰ ਆਦਿ ਹਾਜ਼ਰ ਸਨ ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media