Tuesday, November 24, 2026

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸੰਦੌੜ, 23 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੰਘਰੇਟੇ ਗੁਰੂ ਕੇ ਬੇਟੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ਾਲਸਾਈ ਅਲੌਕਿਕ ਨਗਰ ਕੀਰਤਨ ਬਾਬਾ ਜੀਵਨਸਰ ਸਾਹਿਬ ਸੰਦੌੜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਇਆ ਗਿਆ।ਸੰਗਤਾਂ ਵਲੋਂ ਗੁਰੂ ਸਾਹਿਬ ਜੀ ਦੀ ਪਾਲਕੀ ਦੇ ਦਰਸ਼ਨਾਂ ਉਪਰੰਤ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸੁੰਦਰ ਰੁਮਾਲੇ ਭੇਟ ਕੀਤੇ ਗਏ। ਇਸ ਮੌਕੇ ਪੰਥਕ ਢਾਡੀ ਜਥਾ ਭਾਈ ਮਨਵੀਰ ਸਿੰਘ ਚਮਿੰਡਾ, ਰਾਗੀ, ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਤੇ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ਤੇ ਚਾਨਣਾ ਪਾਇਆ।ਇਸ ਮੌਕੇ ਸੰਗਤਾਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਮੁੱਖ ਰੱਖਦੇ ਹੋਏ ਨਗਰ ਕੀਰਤਨ ਦੇ ਪੜਾਵਾਂ ਤੇ ਸਿਰਫ਼ ਚਾਹ ਦੇ ਹੀ ਲੰਗਰ ਲਗਾਏ ਗਏ ਅਤੇ ਲੱਡੂ ਅਤੇ ਮਿਠਾਈਆਂ ਤੋਂ ਪਰਹੇਜ਼ ਕੀਤਾ ਗਿਆ।ਗਤਕਾ ਤੇ ਬੈਂਡ ਪਾਰਟੀਆਂ ਵਲੋਂ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ।ਨਗਰ ਕੀਰਤਨ ਸੰਦੌੜ ਦੀਆਂ ਵੱਖ ਵੱਖ ਗਲੀਆਂ ‘ਚੋਂ ਹੁੰਦਾ ਹੋਇਆ ਦੇਰ ਸ਼ਾਮ ਨੰੂ ਗੁਰਦੁਆਰਾ ਸਾਹਿਬ ਪਹੁੰਚਿਆ।ਸੰਗਤਾਂ ਲਈ ਗੁਰੂ ਘਰ ਕੇ ਅਤੁੱਟ ਲੰਗਰ ਵਰਤਾਏ ਗਏ।ਇਸ ਮੌਕੇ ਗੁਰਦੁਆਰਾ ਜੀਵਨਸਰ ਸਾਹਿਬ ਦੇ ਪ੍ਰਧਾਨ ਮੁਖ਼ਤਿਆਰ ਸਿੰਘ, ਸਕੱਤਰ ਸੂਬੇਦਾਰ ਪਿਆਰਾ ਸਿੰਘ, ਮੀਤ ਪ੍ਰਧਾਨ ਟਹਿਲ ਸਿੰਘ ਤੋਂ ਇਲਾਵਾ ਸਰਬਜੀਤ ਸਿੰਘ, ਸੁਰਿੰਦਰਪਾਲ ਸਿੰਘ, ਗੁਰਮੀਤ ਸਿੰਘ ਕਹਿਲ, ਚਮਕੌਰ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦਾ ਭਾਰੀ ਇਕੱਠ ਮੌਜੂਦ ਸੀ।PunjabPostLogo

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply