ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਪਤੰਗ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ।ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ।ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ’ਤੇ ਉਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਤਰਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।ਇਸ ਡੋਰ ਦੀ ਵਰਤੋਂ ਰੋਕਣ ਲਈ ਪੂਰੀ ਸਖ਼ਤੀ ਵਰਤਣ ਨਾਲ ਇਸ ਤੋਂ ਵਾਪਰਨ ਵਾਲੇ ਹਾਦਸਿਆਂ ਤੋਂ ਬਚਾਅ ਹੋ ਸਕੇ।ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ ਸਖਤੀ ਨਾਲ 4 ਅਪ੍ਰੈਲ 2018 ਤੱਕ ਲਾਗੂ ਰਹੇਗਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media