ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ ਸੱਤ ਰੋਜ਼ਾ ਕੈਂਪ ਦੇ ਦੂਜੇ ਦਿਨ ਆਈ.ਵੀ.ਈ ਸਕੂਲ ਦਾ ਦੌਰਾ ਕੀਤਾ ਗਿਆ, ਜਿਥੇ ਵਲੰਟੀਅਰਾਂ ਨੂੰ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ ਗਿਆ।ਇਸ ਸਮੇਂ ਵਲੰਟੀਅਰਾਂ ਅਤੇ ਐਨ.ਐਸ.ਐਸ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਕਾਪੀਆਂ, ਪੈਂਨਸਿਲਾਂ ਅਤੇ ਇੱਕ ਇੱਕ ਪੈਨ ਡਰਾਈਵ ਭੇਂਟ ਕੀਤੀ, ਜਿਸ ਵਿਚ ਸਕੂਲ ਵਿਦਿਆਰਥੀਆਂ ਲਈ ਵੱਖ-ਵੱਖ ਕਹਾਣੀਆਂ ਅਤੇ ਕਵਿਤਾਵਾਂ ਦੇ ਸੰਗ੍ਰਹਿ ਮੌਜੂਦ ਸਨ।ਐਨ.ਐਸ.ਐਸ ਵਲੰਟੀਅਰ ਸਮੀਕਸ਼ਾ ਬੀ.ਕਾਮ ਸਮੈਸਟਰ ਤੀਜਾ ਅਤੇ ਕਾਜਲ ਐਮ.ਕਾਮ ਸਮੈਸਟਰ ਪਹਿਲਾ ਨੇ ਵਿਦਿਆਰਥੀਆਂ ਨੂੰ ਰੰਗੋਲੀ ਅਤੇ ਹੋਰ ਕਈ ਤਰ੍ਹਾਂ ਦੇ ਕਾਰਡ ਬਨਾੳਣੇ ਸਿਖਾਏ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਲੰਟੀਅਰਾਂ ਦੀ ਸਮਾਜ ਸੇਵੀ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਸ੍ਰੀਮਤੀ ਸੁਰਭੀ ਸੇਠੀ, ਸ਼੍ਰੀਮਤੀ ਅਲਪਨਾ ਵਾਹੀ ਅਤੇ ਪ੍ਰਿਯੰਕਾ ਚੁੱਘ ਨੇ ਵੀ ਕੈਂਪ ਵਿਚ ਸ਼ਮੂਲੀਅਤ ਕੀਤੀ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media