Tuesday, November 24, 2026

550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਤੀਸਰਾ ਅਰਦਾਸ ਸਮਾਗਮ 20 ਅਪ੍ਰੈਲ 2018 ਨੂੰ

PPN2412201702ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ)- `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਸੱਤਵੀਂ ਲਹਿਰ ਨੂੰ ਸਮਰਪਿਤ ਤੀਸਰਾ ਅਰਦਾਸ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਮੀਟਿੰਗ ਹੋਈ।ਇਸ ਸਬੰਧੀ ਮੀਟਿੰਗ ਦੌਰਾਨ ਭਾਈ ਗੁਰਇਕਬਾਲ ਸਿੰਘ ਨੇ ਦਸਿਆ ਕਿ ਗੁਰੂ ਨਾਨਕ ਸਾਹਿਬ ਜੀ ਦੇ 2019 ਵਿੱਚ ਆ ਰਹੇ 550 ਸਾਲਾ ਅਵਤਾਰ ਦਿਹਾੜੇ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਹੋਈ ਸੱਤਵੀਂ ਲਹਿਰ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਇਸ ਲਹਿਰ ਵਿੱਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ, ਵਾਹਿਗੁਰੂ ਸਿਮਰਨ ਦੇ ਜਾਪ ਤੋਂ ਇਲਾਵਾਂ ਹੋਰ ਬੇਅੰਤ ਬਾਣੀਆਂ ਦੀਆਂ ਸੰਗਤਾਂ ਵੱਲੋਂ ਹਾਜਰੀਆ ਲਗਾਈਆਂ ਜਾਂਦੀਆਂ ਹਨ ਜਿੰਨਾਂ ਦੀਆਂ ਵੱਖ-ਵੱਖ 2 ਪੜਾਵਾਂ ਵਿੱਚ ਸਰਬੱਤ ਦੇ ਭਲੇ ਦੀਆਂ ਗੁਰਮਤਿ ਸਮਾਗਮ ਦੌਰਾਨ ਅਰਦਾਸਾਂ ਹੋ ਚੁੱਕੀਆਂ ਹਨ।ਭਾਈ ਸਾਹਿਬ ਨੇ ਕਿਹਾ ਕਿ ਹੁਣ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਤੀਸਰਾ ਅਰਦਾਸ ਸਮਾਗਮ 20 ਅਪ੍ਰੈਲ 2018 ਨੂੰ ਅੰਮ੍ਰਿਤਸਰ ਵਿਖੇ ਹੋਵੇਗਾ। ਭਾਈ ਸਾਹਿਬ ਜੀ ਨੇ ਸਮੂੰਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਲਹਿਰ ਨੂੰ ਸਮਰਪਿਤ ਵੱਧ ਤੋਂ ਵੱਧ ਸ੍ਰੀ ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਵਾਹਿਗੁਰੂ ਸਿਮਰਨ ਦੇ ਜਾਪ ਦੀਆਂ ਹਾਜਰੀਆਂ ਲਗਾ ਕੇ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀਆਂ ਖੁਸ਼ੀਆਂ ਲੈਣ।ਇਸ ਲਹਿਰ ਦੇ ਸਬੰਧ ਵਿੱਚ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply