ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ 26 ਦਸੰਬਰ ਦਿਨ ਮੰਗਲਵਾਰ ਨੂੰ ਇੱਕ ਵਿਸ਼ਾਲ ਮੀਰੀ-ਪੀਰੀ ਸ਼ਹੀਦੀ ਇਕੱਠ ਦਾ ਆਯੋਜਨ ਕੀਤਾ ਜਾਵੇਗਾ ਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਮੀਰੀ ਪੀਰੀ ਇਤਿਹਾਸ ਅਤੇ ਇਸ ਦੇ ਸਿਧਾਂਤਾਂ ਦੇ ਅਸਲ ਮੰਤਵ ਤੋਂ ਜਾਣੂ ਕਰਵਾਇਆ ਜਾਵੇਗਾ।ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਤੇ ਦਫਤਰ ਸਕੱਤਰ ਤੇ ਪ੍ਰੈਸ ਸਕੱਤਰ ਹਰਬੀਰ ਸਿੰਘ ਸੰਧੂ ਨੇ ਦੱਸਿਆ ਕਿ ਮੀਰੀ-ਪੀਰੀ ਸ਼ਹੀਦੀ ਇਕੱਠ ਦੇ ਦੌਰਾਨ ਅਕਾਲੀ ਭਾਜਪਾ ਤੇ ਕਾਂਗਰਸ ਦੇ ਵਲੋਂ ਸਿੱਖ ਪੰਥ, ਪੰਥ ਹਿਤੈਸ਼ੀਆਂ ਤੇ ਪੰਥਕ ਦਰਦੀਆਂ ਦੇ ਨਾਲ-ਨਾਲ ਪੰਜਾਬ ਵਾਸੀਆਂ ਦੇ ਨਾਲ ਕੀਤੀਆਂ ਧੱਕੇਸ਼ਾਹੀਆਂ ਦਾ ਕੱਚਾ-ਚਿੱਠਾ ਖੋਲ੍ਹਿਆ ਜਾਵੇਗਾ।ਕਿਉਂਕਿ ਉਪਰੋਕਤ ਰਾਜਨੀਤਿਕ ਪਾਰਟੀਆਂ ਸਿੱਖਾਂ ਦੀਆਂ ਦੁਸ਼ਮਣ ਜਮਾਤਾਂ ਹਨ।ਭਾਈ ਸਖੀਰਾ ਤੇ ਭਾਈ ਸੰਧੂ ਨੇ ਅੱਗੇ ਦੱਸਿਆ ਕਿ ਅਕਾਲੀ-ਭਾਜਪਾ ਤੇ ਕਾਂਗਰਸ ਦੇ ਪਿਛੋਕੜ ਤੇ ਇਤਿਹਾਸ ਤੇ ਇੱਕ ਪੰਛੀ ਝਾਤ ਮਾਰੀ ਜਾਵੇ ਤਾਂ ਸਥਿਤੀ ਸਾਫ ਤੇ ਸਪਸ਼ੱਟ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਇੰਨ੍ਹਾਂ ਪਾਰਟੀਆਂ ਨੇ ਪੰਜਾਬ, ਪੰਜਾਬੀ, ਪੰਜਾਬੀਅਤ ਤੇ ਸਿੱਖ ਪੰਥ ਦਾ ਇੰਨ੍ਹਾਂ ਜਾਨੀ ਮਾਲੀ ਨੁਕਸਾਨ ਕੀਤਾ ਹੈ ਜਿਸ ਨੂੰ ਪੰਥ ਦਰਦੀ ਤੇ ਪੰਥਕ ਹਿਤੈਸ਼ੀ ਕਦੇ ਵੀ ਨਹੀਂ ਭੁੱਲਾ ਸਕਣਗੇ।
ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਅ) ਮਹਿਸੂਸ ਕਰਦਾ ਕਿ ਛੇਵੇਂ ਪਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਜਿਸ ਮੀਰੀ-ਪੀਰੀ ਦੇ ਸਿਧਾਂਤ ਨੂੰ ਸਾਹਮਣੇ ਰੱਖ ਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨਿਰਮਾਣ ਕੀਤਾ ਸੀ। ਪੰਥ ਦੋਖੀ ਉਸ ਤੋਂ ਬੇਮੁੱਖ ਹੋਈ ਬੈਠੇ ਹਨ।ਇਸ ਲਈ 26 ਦਸੰਬਰ ਦੇ ਵਿਸ਼ਾਲ ਮੀਰੀ-ਪੀਰੀ ਸ਼ਹੀਦੀ ਇਕੱੱਠ ਦੇ ਦੌਰਾਨ ਮੀਰੀ-ਪੀਰੀ ਇਤਿਹਾਸ ਦੀ ਗੱਲ ਵੀ ਹੋਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media