Tuesday, November 24, 2026

ਪਿੰਗਲਵਾੜਾ ਪਰਿਵਾਰ ਦੀ 40ਵੀਂ ਲੜਕੀ ਮਨਿੰਦਰ ਕੌਰ ਦਾ ਅਨੰਦ ਕਾਰਜ ਕਰਵਾਇਆ

PPN2412201704ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿੱਚ ਪਿੰਗਲਵਾੜਾ ਪਰਿਵਾਰ ਦੀ 40ਵੀਂ ਲੜਕੀ ਮਨਿੰਦਰ ਕੌਰ ਦਾ ਅਨੰਦ ਕਾਰਜ ਅੱਜ ਗਗਨਦੀਪ ਸਿੰੰਘ ਸਪੁੱਤਰ ਸਵ: ਹਰਜੀਤ ਸਿੰਘ ਵਾਸੀ ਬਿਲਾਸਪੁਰ (ਛਤੀਸਗੜ੍ਹ) ਨਾਲ ਹੋਇਆ।ਲੜਕੇ ਗਗਨਦੀਪ ਸਿੰੰਘ ਦੀ ਵਿਦਿਅਕ ਯੋਗਤਾ ਐਮ.ਬੀ.ਏ ਹੈ, ਜਦਕਿ ਲੜਕੀ ਮਨਿੰਦਰ ਕੌਰ ਨੇ ਨਰਸਿੰਗ ਦੇ ਵਿੱਚ ਬੀ.ਐਸ.ਈ ਕੀਤੀ ਹੈ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਜੈ ਸਿੰਘ, ਤਰਲੋਚਨ ਸਿੰਘ ਚੀਮਾ ਮੈਂਬਰ, ਰਮਣੀਕ ਸਿੰਘ ਮੈਂਬਰ, ਤਿਲਕ ਰਾਜ ਜਨਰਲ ਮੈਨੇਜਰ ਤੇ ਹੋਰ ਸਖਸ਼ੀਅਤਾ ਨੇ ਆਸ਼ੀਰਵਾਦ ਦਿਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply