Thursday, June 11, 2026

ਸ੍ਰੀ ਗੁਰੂ ਸਿੰਘ ਸਭਾ ਵਲੋਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਪ੍ਰਭਾਤ ਫੇਰੀ 25 ਦਸਬੰਰ ਨੂੰ

Guru Gobind Singh Jiਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ੍ਰੀ ਗੁਰੂ ਸਿੰਘ ਸਭਾ (ਰਜਿ:) ਵਲੋ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ।ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਜਰਨਲ ਸਕੱਤਰ ਸੁਰਿਦਰ ਸਿੰਘ ਰੁਮਾਲਿਆਂ ਵਾਲੇ ਨੇ ਦੱਸਿਆ ਕਿ ਸ੍ਰੀ ਗੁਰੂ ਸਿੰਘ ਸਭਾ ਸ਼ੋ੍ਰਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਕਮੇਟੀ, ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ ਅਤੇ ਧਾਰਮਿਕ ਜਥੇਂਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ ਉਨਾਂ ਦੱਸਿਆ ਕਿ 25 ਦਸਬੰਰ ਨੂੰ ਸਥਾਨਕ ਭਾਈ ਵੀਰ ਸਿੰਘ ਹਾਲ ਤੋ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਇਕ ਵਿਸ਼ਾਲ ਪ੍ਰਭਾਤ ਫੇਰੀ ਵੀ ਕੱਢੀ ਜਾਵੇਗੀ।ਇਸੇ ਦਿਨ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਵਿਸ਼ੇਸ਼ ਦੀਵਾਨ ਵੀ ਸਜਾਇਆ ਜਾਵੇਗਾ।ਜਿਸ ਦੋਰਾਨ ਵੱਖ ਵੱਖ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਮੀਟਿੰਗ ਵਿੱਚ ਸਭਾ ਦੇ ਪ੍ਰਧਾਨ ਅਨੂਪ ਸਿੰਘ ਵਿਰਦੀ, ਰਣਬੀਰ ਸਿੰਘ ਚੋਪੜਾ ਚੇਅਰਮੈਨ ਗੁਰਪੁਰਬ ਸਬ ਕਮੇਟੀ, ਗੁਰਬਖਸ਼ ਸਿੰਘ ਬੇਦੀ ਅਤੇ ਹਰਮਨਜੀਤ ਸਿੰਘ ਹਾਜਰ ਸਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply