ਚੌਂਕ ਮਹਿਤਾ, 24 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ )- ਦਸਮ ਪਾਤਸ਼ਾਹੀ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂਆਣਾ ਸਾਹਿਬ ਪਾਤਸ਼ਾਹੀ ਛੇਵੀਂ ਵੈਰੋਨੰਗਲ ਤੋਂ ਸਜਾਏ ਗਏ ਨਗਰ ਕੀਰਤਨ ਦਾ ਚੋਕ ਮਹਿਤਾ ਵਿਖੇ ਪੁੱਜਣ ‘ਤੇ ਇਲਾਕਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਦਮਦਮੀ ਟਕਸਾਲ ਜਥਾ ਭਿੰਡਰਾਂ ਵੱਲੋਂ ਬਾਬਾ ਬੋਹੜ ਸਿੰਘ ਨੇ ਸੁੰਦਰ ਪਾਲਕੀ ਸਾਹਿਬ ‘ਚ ਸ਼ੁਸ਼ੋਭਿਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕਸ਼ਮੀਰ ਸਿੰਘ ਬਰਿਆਰ, ਗੁਰਦੁਆਰਾ ਮੈਨੇਜਰ ਸੁਖਵਿੰਦਰ ਸਿੰਘ ਭਾਮ, ਹੈਡ ਗ੍ਰੰਥੀ ਬਾਬਾ ਬਲਬੀਰ ਸਿੰਘ, ਗ੍ਰੰਥੀ ਜਸਵੰਤ ਸਿੰਘ, ਗ੍ਰੰਥੀ ਰਾਮ ਸਿੰਘ, ਸਰਪੰਚ ਸੁਖਦੇਵ ਸਿੰਘ, ਜੋਗਾ ਸਿੰਘ ਵੈਰੋਨੰਗਲ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media