ਪੱਟੀ, 24 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਗੁਰੂ ਗੋਬਿੰਦ ਸਿੰਘ ਜੀ ਦੇ 351ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਭੱਠ ਸਾਹਿਬ ਤੋ ਸੁੰਦਰ ਪਾਲਕੀ ਸਜਾ ਕੇ ਕੱਢਿਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।ਥਾਂ ਥਾਂ `ਤੇ ਸ਼ਹਿਰ ਵਾਸ਼ੀਆਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਸਵਗਾਤ ਕੀਤਾ। ਨਗਰ ਕੀਰਤਨ ਗਾਂਧੀ ਸੱਥ, ਕਾਲਜ਼ ਰੋਡ, ਸਰਹਾਲੀ ਰੋਡ, ਮੇਨ ਬਜ਼ਾਰ, ਰੇਲਵੇ ਰੋਡ ਤੋਂ ਹੁੰਦਾ ਵਾਪਸ ਗੁਰਦੁਆਰਾ ਸਾਹਿਬ ਸਮਾਪਤ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਗੱਤਕਾ ਪਾਰਟੀਆਂ ਵੱਲੋਂ ਆਪਣੀ ਕਲਾ ਦੇ ਜੌਹਰ ਦਿਖਾਏ।ਇਸ ਮੌਕੇ ਬਾਬਾ ਸਰੂਪ ਸਿੰਘ ਮੁੱਖ ਸੇਵਾਦਾਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਗੁਰੁ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਸੰਗਤਾਂ ਲਈ ਥਾਂ ਥਾਂ `ਤੇ ਲੰਗਰ ਲਗਾਏ ਗਏ।ਇਸ ਮੌਕੇ ਜਥੇ: ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸ.ਜੀ.ਪੀ.ਸੀ, ਭੁਪਿੰਦਰ ਸਿੰਘ ਮਿੰਟੂ, ਬਾਬਾ ਪ੍ਰਗਟ ਸਿੰਘ, ਨਿਹਾਲ ਸਿੰਘ, ਰਸ਼ਪਾਲ ਬੇਦੀ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media