ਪੱਟੀ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਬੀਬੀ ਰਜਨੀ ਸੀਨੀ. ਸੈਕੰਡਰੀ ਸਕੂਲ ਪੱਟੀ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਬਾਣੀ ਦਿਵਸ ਮਨਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ ਵਲੋ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ।ਉਪਰੰਤ ਸਕੂਲ ਦੇ ਵਿਦਿਆਰਥੀਆਂ ਦੇ ਕਵੀਸ਼ਰੀ, ਕਵਿਤਾ, ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪ੍ਰਿੰ: ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦੀ ਦਿਵਸ ਬਾਰੇ ਜਾਣਕਾਰੀ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media