ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ ਨੇ ਮੀਜਲ ਅਤੇ ਰੁਬੇਲਾ ਵੈਕਸੀਨੇਸ਼ਨ ਮੁਹਿੰਮ ਅਧੀਨ ਇੱਕ ਵਿਸ਼ੇਸ਼ ਮੀਟਿੰਗ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਕੀਤੀ।ਇਸ ਮੀਟਿੰਗ ਵਿੱਚ ਜਿਲਾ ਸਿਹਤ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ, ਐਲ.ਐਚ.ਵੀ ਅਤੇ ਏ.ਐਨ.ਐਮ ਆਦਿ ਹਾਜਰ ਹੋਏ।ਮੀਟਿੰਗ ਦੋਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਕਾਂਸਰਾ ਨੇ ਦੱਸਿਆ ਕਿ ਇਸ ਮੁਹਿੰਮ ਦੋਰਾਨ 9 ਮਹੀਨੇ ਤੋਂ 15 ਸਾਲ ਦੀ ਉਮਰ ਤੱਕ ਦੇ ਸਾਰੇ ਬੱਚਿਆਂ ਦਾ ਟੀਕਾਕਰਣ ਕੀਤਾ ਜਾਵੇਗਾ, ਜਿਸ ਦੋਰਾਨ ਘਰਾਂ ਵਿੱਚ ਰਹਿਣ ਵਾਲੇ, ਆਂਗਣਵਾੜੀ, ਸਰਕਾਰੀ ਸਕੂਲ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਦਾ ਘਰਾਂ ਅਤੇ ਸਕੂਲਾਂ ਵਿੱਚ ਜਾ ਕੇ ਟੀਕਾਕਰਣ ਕੀਤਾ ਜਾਵੇਗਾ।ਇਸ ਤੋ ਇਲਾਵਾ ਟੀਕਾਕਰਣ ਲਈ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।ਇਸ ਮੋਕੇ ਜਿਲਾ ਟੀਕਾਕਰਣ ਅਫਸਰ ਡਾ. ਕਿਰਨ ਬਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ‘ਚ ਜਾ ਕੇ ਉਕਤ ਉਮਰ ਦੇ ਬੱਚਿਆਂ ਦੀ ਸੂਚੀ ਤਿਆਰ ਕਰਨ।ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾਵੇਗਾ।ਉਨਾਂ ਇਹ ਵੀ ਕਿਹਾ ਕਿ 28 ਜਨਵਰੀ 2018 ਨੂੰ ਨੈਸ਼ਨਲ ਪਲਸ ਪੋਲਿਊ ਪ੍ਰੋਗਰਾਮ ਵੀ ਹੋਣ ਜਾ ਰਿਹਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media