Tuesday, August 11, 2026

ਸ਼ਹੀਦ ਗੁਰਮੇਲ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ- ਮਜੀਠੀਆ

PPN2512201711ਕੱਥੂਨੰਗਲ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਜੰਮੂ ਐਡ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੈਰੀ ਸੈਕਟਰ ਵਿਚ ਪਾਕਿਸਤਾਨੀ ਫੌਜ ਵਲੋਂ ਘਾਤ ਲਾ ਕੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ ਨਾਇਕ ਗੁਰਮੇਲ ਸਿੰਘ ਦੇ ਅੰਤਿਮ ਸੰਸਕਾਰ `ਚ ਪੁੱਜੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਉਹਨਾਂ ਕਿਹਾ ਕਿ ਲਾਸ ਨਾਇਕ ਗੁਰਮੇਲ ਸਿੰਘ ਨੇ ਦੇਸ਼ ਲਈ ਵਡੀ ਸ਼ਹਾਦਤ ਦਿੱਤੀ ਹੈ।ਕਾਂਗਰਸ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਲਈ ਕੀਤੇ ਗਏ 12 ਲੱਖ ਰੁਪੈ ਸਹਾਇਤਾ ਰਾਸ਼ੀ ਨੂੰ ਨਿਗੂਣਾ ਦੱਸਦਿਆਂ ਸ਼ਹੀਦ ਪਰਿਵਾਰ ਨੂੰ ਇਕ ਕਰੋੜ ਰੁਪਏ ਸਹਾਇਤਾ ਦੇਣ, ਪਰਿਵਾਰਕ ਮੈਂਬਰ ਨੂੰ ਤਹਿਸੀਲਦਾਰ ਭਰਤੀ ਕਰਨ ਅਤੇ ਸ਼ਹੀਦ ਦੀ ਯਾਦ `ਚ ਯਾਦਗਾਰ ਵਜੋਂ ਸਟੇਡੀਅਮ ਦਾ ਨਿਰਮਾਣ ਕਰਨ ਦੀ ਮੰਗ ਕੀਤੀ।ਇਸ ਮੌਕੇ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਜਿਲ੍ਹਾ ਪੁਲਿਸ ਮੁੱਖੀ ਪਰਮਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ ਨੇ ਸ਼ਹੀਦ ਦੀ ਦੇਹ ’ਤੇ ਫੱਲ ਮਲਾਵਾਂ ਭੇਟ ਕੀਤੀਆਂ।ਫੌਜ ਦੇ ਜਵਾਨਾਂ ਨੇ ਵੀ ਸ਼ਹੀਦ ਦੀ ਦੇਹ ਨੂੰ ਸਲਾਮੀ ਦਿੱਤੀ।
ਦੱਸਣਯੋਗ ਹੈ ਕਿ 34 ਸਾਲ ਦੀ ਉਮਰ ਵਿਚ ਦੇਸ਼ ਲਈ ਸ਼ਹਾਦਤ ਦਾ ਜਾਮ ਪੀਣ ਵਾਲਾ ਗੁਰਮੇਲ ਸਿੰਘ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਦਾ ਵੱਡਾ ਸਹਾਰਾ ਸੀ ਅਤੇ ਉਹ ਆਪਣੇ ਪਿੱਛੇ ਪਤਨੀ ਕੁਲਜੀਤ ਕੌਰ, 8 ਸਾਲ ਦੀ ਧੀਅ ਵਿਪਨਦੀਪ ਕੌਰ, ਪਿਤਾ ਤਰਸੇਮ ਸਿੰਘ, ਮਾਤਾ ਗੁਰਮੀਤ ਕੌਰ, ਛੋਟਾ ਭਰਾ ਹਰਪ੍ਰੀਤ ਸਿੰਘ ਅਤੇ ਭੈਣ ਦਲਜੀਤ ਕੌਰ ਛੱਡ ਗਿਆ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply