ਅੰਮ੍ਰਿਤਸਰ, 26 ਦਸੰਬਰ (ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਸਹਿਤ
ਮਨਾਇਆ ਗਿਆ।ਅੱਜ ਗੁਰਦੁਆਰਾ ਸਾਹਿਬ ਤੋਂ ਤੜਕੇ ਸਵੇਰੇ ਪੰਜ ਪਿਆਰਿਆਂ ਦੀ ਅਗਵਾਈ `ਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ, ਜੋ ਵੱਖ ਵੱਖ ਇਲਾਕਿਆਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਈ।ਇਸ ਪ੍ਰਭਾਤ ਫੇਰੀ ਦੌਰਾਨ ਗੁਰਬਾਣੀ ਦੇ ਸ਼ਬਦਾਂ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ ਦਾ ਇਲਾਕਾ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੀ ਦੁੱਧ, ਚਾਹ, ਫਲਾਂ, ਮਠਿਆਈਆਂ, ਡਰਾਈ ਫਰੂਟ ਆਦਿ ਨਾਲ ਸੇਵਾ ਕੀਤੀ ਗਈ।ਇਸ ਮੌਕੇ ਵੱਡੀ ਗਿਣਤੀ `ਚ ਸੰਗਤਾਂ ਤੋਂ ਇਲਾਵਾ ਪ੍ਰਧਾਨ ਹਰਜਾਪ ਸਿੰਘ ਸੁਲਤਾਨਵਿੰਡ, ਅਮਰੀਕ ਸਿੰਘ ਬਾਊ, ਬਲਵਿੰਦਰ ਸਿੰਘ, ਗ੍ਰੰਥੀ ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਗੁਰਮੁੱਖ ਸਿੰਘ ਬਿੱਟੂ, ਜਤਿੰਦਰ ਸਿੰਘ ਸੰਧੂ, ਸ਼ਮਸ਼ੇਰ ਸਿੰਘ, ਨਿਸ਼ਾਨ ਸਿੰਘ, ਮੋਹਨ ਸਿੰਘ, ਪਰਮਜੀਤ ਸਿੰਘ ਪੰਮਾ, ਭੁਪਿੰਦਰ ਸਿੰਘ ਲਾਲੀ ਆਦਿ ਹਾਜਰ ਸਨ।
ਇਸੇ ਤਰਾਂ ਗੁਜਰਪੁਰਾ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਾਬਕਾ ਸਿਹਤ ਮੰਤਰੀ ਪ੍ਰੋ. ਸ੍ਰੀਮਤੀ ਲਕਸ਼ਮੀਕਾਂਤਾ ਚਾਵਲਾ ਨੇ ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਲ਼ਿਆ ਅਤੇ ਸੰਗਤਾਂ ਨੂੰ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਦੀਆਂ ਮੁਬਾਰਕਾਂ ਦਿਤੀਆਂ।ਗੁਰਦੁਆਰਾ ਕਮੇਟੀ ਵਲੋਂ ਪ੍ਰੋ. ਚਾਵਲਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਭਾਜਪਾ ਨੇਤਾ ਡਾ. ਰਾਕੇਸ਼ ਸ਼ਰਮਾ, ਬਲਵਿੰਦਰ ਸਿੰਘ, ਗੁਰਚਰਨ ਸਿੰਘ ਪੱਪੂ, ਜਸਪਾਲ ਸਿੰਘ, ਸਾਹਿਬ ਸਿੰਘ ਅਤੇ ਹਰਭਜਨ ਸਿੰਘ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media