Tuesday, August 11, 2026

ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 26 ਦਸੰਬਰ (ਪੰਜਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਾਹਿਬ- ਏ- ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351 ਸਾਲਾ ਪ੍ਰਕਾਸ਼ ਪੁਰਬ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ Golden Templeਦੇਸ਼ ਵਿਦੇਸ਼ ਦੀਆਂ ਅਤੇ ਸਥਾਨਕ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਗੁਰੂ ਘਰ ਪਹੁੰਚੀਆਂ ਸੰਗਤਾਂ ਵੱਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਿਥੇ ਹੁਕਮਨਾਮੇ ਦੀ ਕਥਾ ਸਰਵਨ ਕੀਤੀ, ਉਥੇ ਛੋਟੇ ਸਾਹਿਬਜ਼ਾਦਿਆਂ ਦੇ ਇਤਿਹਾਸ ਵੀ ਸਰਵਨ ਕੀਤਾ।ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ ਦੇ ਦਰਸ਼ਨ ਕਰਨ ੳਪਰੰਤ ਸੰਗਤਾਂ ਨੇ ਗੁਰੂ ਦਾ ਸ਼਼ੁਕਰਾਨਾ ਕੀਤਾ। ਸੰਗਤਾਂ ਪਰਿਵਾਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ। ਸਵੇਰੇ ਕੜਾਕੇ ਦੀ ਠੰਡ ਦੇ ਬਾਵਜੂਦ ਵੀ ਸੰਗਤਾਂ ਵਿਚ ਗੁਰੂ ਘਰ ਨਤਮਸਤਕ ਹੋਣ ਲਈ ਭਾਰੀ ਉਤਸ਼ਾਹ ਸੀ।ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਗੁਰੂ ਘਰ ਨਤਮਸਤਕ ਹੋਣ ਲਈ ਲੰਮੀਆਂ ਕਤਾਰਾਂ ਵਿੱਚ ਖੜ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਰਹੇ।ਸੰਗਤਾਂ ਨੇ ਪਵਿਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ।ਇਸ ਤੋਂ ਇਲਾਵਾ ਸਥਾਨਕ ਕਸਬਿਆਂ ਰਾਜਾਸਾਂਸੀ, ਛੇਹਰਟਾ, ਪੁਤਲੀਘਰ, ਅਦਲੀਵਾਲਾ, ਗੁਮਟਾਲਾ ਅਤੇ ਖੁਰਮਣੀਆਂ ਦੇ ਗੁਰਦੁਆਰਾ ਸਾਹਿਬ ਵਿਚ ਵੀ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply