ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) — ਬਿਜਲੀ ਅਤੇ ਊਰਜਾ ਦੀ ਬੱਚਤ ਸੰਬੰਧੀ ਲੋਕਾਂ ਨੂੰ ਸੂਚਿਤ ਕਰਨ ਲਈ ਪੰਜਾਬ ਪਾਵਰ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਨਾਨਕ
ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ `ਬਿਜਲੀ ਬਚਾਓ` ਵਿਸ਼ੇ `ਤੇ ਭਾਸ਼ਣ ਪ੍ਰਤਿਯੋਗਿਤਾ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਦੇ ਤੌਰ `ਤੇ ਸ਼ਿਰਕਤ ਕੀਤੀ।ਇਸ ਪ੍ਰਤੀਯੋਗਿਤਾ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੰਨਾਂ ਵਿੱਚੋ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਸੁੱਖਪ੍ਰੀਤ ਕੌਰ ਨੇ ਪਹਿਲਾਂ ਸਥਾਨ ਹਾਸਲ ਕੀਤਾ ਅਤੇ ਨੌਵੀਂ ਜਮਾਤ ਦੀ ਪ੍ਰਨੀਤ ਕੌਰ ਨੇ ਚਿੱਤਰਕਾਰੀ ਪ੍ਰਤੀਯੋਗਿਤਾ ਵਿੱਚ ਦੂਜੇ ਸਥਾਨ `ਤੇ ਰਹੀ।ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਮੈਬਰ ਇੰਚਾਰਜ ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਸਾਹਨੀ ਅਤੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਇਹਨਾਂ ਵਿਦਿਆਰਥਣਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media