Tuesday, March 31, 2026

ਗੁਰਦੁਆਰਾ ਸਿੰਘ ਸਭਾ ਵਲੋਂ ਭਾਈ ਘਨਈਆ ਜੀ ਦੇ ਅਸਥਾਨ `ਤੇ ਗੁਰਮਤਿ ਸਮਾਗਮ ਦਾ ਆਯੋਜਨ

PPN2612201723ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਸਰਬੰਸਦਾਨੀ ਦਸਮ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਵਲੋਂ ਭਾਈ ਘਨਈਆ ਜੀ ਦੇ ਅਸਥਾਨ `ਤੇ ਇਕ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਸ਼ੁਰੂ ਕੀਤਾ ਗਿਆ।ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਲੋਕਲ ਜਥਿਆਂ ਨੇ ਸ਼ਬਦ ਗਾਇਨ ਕੀਤੇ।ਆਏ ਹੋਏ ਕੀਰਤਨੀ ਜਥੇ ਭਾਈ ਸੁਖਜਿੰਦਰ ਸਿੰਘ ਰਾਗੀ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਆਈ ਹੋਈ ਸੰਗਤ ਨੂੰ ਗੁਰੂ ਸਾਹਿਬ ਦੀ ਜੀਵਨੀ ਤੋ ਜਾਣੂ ਕਰਵਾਇਆ।ਲੁਧਿਆਣਾ ਤੋਂ ਆਏ ਭਾਈ ਜਗਜੀਤ ਸਿੰਘ ਦੇ ਕੀਰਤਨੀ ਜਥੇ ਨੇ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਵਾਹਿਗੁਰੂ ਦੇ ਜਾਪ ਵਿੱਚ ਲੀਨ ਕਰ ਦਿੱਤਾ।ਗੁਰੂ ਮਾਨਿਓ ਗ੍ਰੰਥ ਸੇਵਕ ਸਭਾ ਦੇ ਪ੍ਰਧਾਨ ਪਰਮਦੀਪ ਸਿੰਘ ਅਤੇ ਸਾਥੀਆਂ ਨੇ ਲੰਗਰ ਦੀ ਸੇਵਾ ਨਿਭਾਈ । ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਪ ਸਿੰਘ ਮਲਹੋਤਰਾ ਨੇ ਆਈ ਹੋਈ ਸੰਗਤ ਦਾ ਧੰਨਵਾਦ ਕਰਦੇ ਹੋਏ ਅਰਦਾਸ ਉਪਰੰਤ ਸਮਾਗਮ ਦੀ ਸਮਾਪਤੀ ਕੀਤੀ।ਇਸ ਮੌਕੇ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਵਲੋਂ ਜਨਮ ਦਿਨ ਵਾਲੇ ਲੜਕੇ ਨਵਜੋਤ ਸਿੰਘ ਮਲਹੋਤਰਾ ਨੂੰ ਸਿਰਪਾਉ ਪਾ ਕੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਐਡਵੋਕੇਟ ਅਮਨਦੀਪ ਸਿੰਘ ਵਲੋਂ ਭਾਈ ਘਨਈਆ ਜੀ ਦੇ ਅਸਥਾਨ ਦੀ ਪਲੱਸਤਰ ਲਈ ਕੀਤੀ ਸੇਵਾ ਬਦਲੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ । ਆਈ ਹੋਈ ਸੰਗਤ ਲਈ ਲੰਗਰ ਤੋਂ ਇਲਾਵਾ ਕੋਫੀ, ਫਰੂਟ ਆਈਸਕ੍ਰੀਮ ਆਦਿ ਦਾ ਵੀ ਪ੍ਰਬੰਧ ਕੀਤਾ ਹੋਇਆ ਸੀ ।
ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਪ੍ਰਧਾਨ ਇਨਕਮ ਟੈਕਸ ਬਾਰ ਅੰਮ੍ਰਿਤਸਰ, ਡਾ. ਹਰਜਿੰਦਰ ਸਿੰਘ, ਜਸਪਾਲ ਸਿੰਘ ਪ੍ਰਚਾਰਕ, ਕੁਲਵਿੰਦਰ ਸਿੰਘ, ਗੁਰਕੀਰਤ ਸਿੰਘ, ਐਡਵੋਕੇਟ ਬਿਕਰਮ ਸਿੰਘ, ਪ੍ਰਭਜੋਤ ਸਿੰਘ, ਸਮਸ਼ੇਰ ਸਿੰਘ, ਚਰਨਜੀਤ ਸਿੰਘ ਪ੍ਰਧਾਨ ਲੰਗਰ ਕਮੇਟੀ, ਹਰਦੇਵ ਸਿੰਘ, ਪਰਮਜੀਤ ਸਿੰਘ, ਤਰਲੋਚਨ ਸਿੰਘ, ਐਡਵੋਕੇਟ ਗਗਨਦੀਪ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਸੋਹੰਗ ਸਿੰਘ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ, ਮਨਿੰਦਰ ਸਿੰਘ, ਮਨਦੀਪ ਸਿੰਘ, ਪ੍ਰਤਾਪ ਸਿੰਘ, ਗੁਰਦੇਵ ਸਿੰਘ, ਜਸਬੀਰ ਸਿੰਘ, ਐਡਵੋਕੇਟ ਹਰਮਪ੍ਰੀਤ ਸਿੰਘ, ਹਰਸ਼ਪ੍ਰੀਤ ਸਿੰਘ, ਸਰਬਜੋਤ ਸਿੰਘ, ਸੁਖਸਿਮਰਨ ਸਿੰਘ, ਪ੍ਰਭਜੋਤ ਕੌਰ, ਹਰਸਿਮਰਨ ਕੌਰ,  ਸਤਿੰਦਰ ਕੌਰ , ਅਰਵਿੰਦਰ ਸਿੰਘ, ਗੁਰਮੀਤ ਸਿੰਘ, ਸੁਖਬੀਰ ਸਿੰਘ, ਮਨਜਿੰਦਰ ਸਿੰਘ, ਰਮਨਦੀਪ ਸਿੰਘ, ਅਮਰਪ੍ਰੀਤ ਸਿੰਘ, ਅੰਕੁਸ਼ ਆਦਿ ਸੰਗਤ ਦਾ ਠਾਠਾਂ ਮਾਰਦਾ ਇਕੱਠ ਮੌਜੂਦ ਸੀ ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply