Monday, March 30, 2026

ਸੇਂਟ ਸੋਲਜਰ ਦੀ ਪਰਨੀਤ ਕੌਰ ਨੇ ਸਟੇਟ ਪੱਧਰ ਤੇ ਪ੍ਰਾਪਤ ਕੀਤੀ ਜਿੱਤ

PPN2612201725ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਜੋ ਕਿ ਵਿਦਿਆ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਹੈ ਤੇ ਬੱਚਿਆਂ ਨੂੰ ਵਿਦਿਆ ਦੇ ਨਾਲ ਨਾਲ ਖੇਡਾਂ ਤੇ ਕਲਚਰਲ ਮੁਕਾਬਲਿਆਂ ਲਈ ਤਿਆਰ ਕਰ ਰਿਹਾ ਹੈ।ਜਿਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋ ਜਿਲ੍ਹਾ ਪੱਧਰ ਤੇ ਫਿਰ ਸਰਕਲ ਪੱਧਰ ਦੇ ਮੁਕਾਬਲਿਆਂ ਪਿਛੋਂ ਸਟੇਟ ਪੱਧਰ ਦੇ ਮੁਕਾਬਲੇ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਆਡੀਟੋਰੀਅਮ ਵਿੱਚ 19 ਦਸੰਬਰ ਤੋ 21 ਦਸੰਬਰ ਤੱਕ ਕਰਵਾਏ ਗਏ। ਮੁਕਾਬਲਿਆਂ ਵਿੱਚ ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਜਿਲ੍ਹਾ ਤੇ ਸਰਕਲ ਪੱਧਰ ਦੇ ਮੁਕਾਬਲੇ ਜਿੱਤਣ ਤੋ ਬਾਅਦ ਆਮ ਗਿਆਨ ਤੇ ਲੋਕ ਗੀਤਾਂ ਦੇ ਫਾਈਨਲ ਮੁਕਾਬਲੇ ਵਿੱਚ ਹਿੱਸਾ ਲਿਆ।ਜਿਸ ਵਿੱਚ ਸਕੂਲ ਦੀ ਪੰਜਵੀਂ ਕਲਾਸ ਦੀ ਵਿਦਿਆਰਥਣ ਪਰਨੀਤ ਕੌਰ ਨੇ ਸ਼ਾਨਦਾਰ ਪੇਸ਼ਕਾਰੀ ਕਰਕੇ ਸਟੇਟ ਪੱਧਰ ਤੇ ਪਹਿਲਾ ਸਥਾਨ ਹਾਸਿਲ ਕੀਤਾ।ਸਟੇਜਜ਼ ਸਕੱਤਰ ਅਤੇ ਮੁੱਖ ਮਾਹਿਮਾਨ ਚੇਅਰਮੈਨ ਪੰਜਾਬ ਸਿੱਖਿਆ ਬੋਰਡ ਵਲੋ ਪਰਨੀਤ ਕੌਰ ਨੰੁ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਇਸ ਨੂੰ ਆਉਣ ਵਾਲੇ ਸਮੇਂ ਦੀ ਗਾਇਕਾ ਕਹਿ ਕੇ ਉਤਸ਼ਾਹਿਤ ਕੀਤਾ।ਸਕੂਲ ਪੁੱਜਣ `ਤੇ ੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਪਰਨੀਤ ਕੌਰ ਤੇ ਉਸ ਦੇ ਮਿਉਜਿਕ ਦੇ ਅਧਿਆਪਕਾਂ ਮਿਸ ਹਰਪ੍ਰਿਆ, ਜਸਬੀਰ ਸਿੰਘ ਤੇ ਢੋਲਕ ਮਾਸਟਰ ਅਜੇ ਦਾ ਸ਼ਾਨਦਾਰ ਸਵਾਗਤ ਕੀਤਾ ਤੇ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਪਰਨੀਤ ਕੌਰ ਦੇ ਮਾਪਿਆਂ ਨੰੁ ਵੀ ਵਧਾਈ ਸੰਦੇਸ਼ ਭੇਜਿਆ ਗਿਆ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply