ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਵਲੋਂ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ `ਤੇ
ਵਾਇਰਲ ਹੋਣ ਉਪਰੰਤ ਪੈਦਾ ਹੋਏ ਹਾਲਾਤਾਂ ਦੇ ਮੱਦੇਨਜਰ ਚੱਢਾ ਨੂੰ ਹਟਾ ਕੇ ਉਹਨਾਂ ਦੀ ਥਾਂ ਸੀਨੀਅਰ ਮੀਤ ਪ੍ਰਧਾਨ ਧੰਨਰਾਜ ਸਿੰਘ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਨਵੇਂ ਕਾਰਜਕਾਰੀ ਪ੍ਰਧਾਨ ਨਿਯੁੱਕਤ ਕੀਤੇ ਗਏ ਹਨ।ਦੀਵਾਨ ਵਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਮਿਹਨਤੀ, ਗੁਰੁ ਘਰ ਨਾਲ ਜੁੜੇ ਅਤੇ ਸੁਲਝੇ ਵਿਚਾਰਾਂ ਵਾਲੇ ਧੰਨਰਾਜ ਸਿੰਘ ਪਿਛਲੇ ਲੰਬੇ ਸਮੇਂ ਤੋਂ ਚੀਫ ਖਾਲਸਾ ਦੀਵਾਨ ਨਾਲ ਜੁੜੇ ਹੋਏ ਹਨ ਅਤੇ ਨਵੀਆਂ ਉਸਾਰੂ ਪ੍ਰਬੰਧਕ ਨੀਤੀਆਂ ਦੇ ਮਾਹਿਰ ਹੋਣ ਕਾਰਣ ਚੀਫ ਖਾਲਸਾ ਦੀਵਾਨ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।
ਨਵਨਿਯੁੱਕਤ ਪ੍ਰਧਾਨ ਧੰਨਰਾਜ ਸਿੰਘ ਨੂੰ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਅਤੇ ਚੀਫ ਖਾਲਸਾ ਦੀਵਾਨ ਮੈਂਬਰਾਂ ਵਲੋਂ ਉਹਨਾਂ ਦੇ ਦਫਤਰ ਵਿੱਚ ਗੁਰੁ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਬੋਲੇ ਸੋ ਨਿਹਾਲ ਦੀ ਗੂੰਜ ਵਿੱਚ ਨਵੀਆਂ ਜਿੰਮੇਦਾਰੀਆਂ ਸੌਂਪ ਕੇ ਅਤੇ ਸ਼ੁਭਇਛਾਵਾਂ ਦਿੱਤੀਆਂ ਗਈਆਂ।
ਚੀਫ ਖਾਲਸਾ ਦੀਵਾਾਨ ਦੇ ਅਹੁੱਦੇਦਾਰਾਂ ਨੇ ਆਸ ਕੀਤੀ ਕਿ ਅਗਾਂਹ ਵਧੂ ਸੋਚ ਦੇ ਮਾਲਕ ਧੰਨਰਾਜ ਸਿੰਘ ਦੀ ਅਗਵਾਈ ਹੇਠ ਚੀਫ ਖਾਲਸਾ ਦੀਵਾਨ ਵਿਕਾਸ ਪਖੋਂ ਹੋਰ ਵੀ ਨਵੀਆਂ ਪੁਲਾਘਾਂ ਪੁੱਟੇਗਾ।ਨਵਨਿਯੁੱਕਤ ਪ੍ਰਧਾਨ ਧੰਨਰਾਜ ਸਿੰਘ ਨੇ ਚੀਫ ਖਾਲਸਾ ਦੀਵਾਨ ਮੈਂਬਰਾਂ ਦਾ ਉਹਨਾਂ ਨੂੰ ਇਹ ਸੇਵਾ ਸੋਂਪਣ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਸੋਂਪੀ ਗਈ ਇਸ ਸੇਵਾ ਨੂੰ ਪੂਰੇ ਤਨ ਮਨ ਨਾਲ ਨਿਭਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਚੌਹਾਨ, ਗੁਰਿੰਦਰ ਸਿੰਘ ਚਾਵਲਾ, ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ, ਕੁਲਜੀਤ ਸਿੰਘ, ਜਸਵਿੰਦਰ ਸਿੰਘ ਜੱਸੀ, ਰਣਬੀਰ ਸਿੰਘ ਚੋਪੜਾ ਆਦਿ ਵੀ ਮੌਜੂਦ ਸਨ।ਜਿਕਰਯੋਗ ਹੈ ਕਿ ਚਰਨਜੀਤ ਸਿੰਘ ਚੱਢਾ ਵਲੋਂ ਅਸਤੀਫਾ ਦੇਣ ਤੋਂ ਇਨਕਾਰ ਕਰਨ `ਤੇ ਦੀਵਾਨ ਦੇ ਮੈਂਬਰਾਂ ਵਲੋਂ ਚੱਢਾ ਦੀ ਗੈਰ ਹਾਜ਼ਰੀ ਵਿੱਚ ਧੰਨਰਾਜ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਜਿਸ ਤੋਂ ਬਾਅਦ ਚੱਢਾ ਨੇ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਉਨਾਂ ਦੀ ਗੈਰ ਹਾਜਰੀ ਵਿੱਚ ਧੰਨਰਾਜ ਸਿੰਘ ਕਾਰਜਕਾਰੀ ਪ੍ਰਧਾਨ ਹੋਣਗੇ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media