Tuesday, November 24, 2026

ਡਾ. ਦਲਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਗੁਰਬਾਣੀ ਦੇ ਵਿਆਖਿਆਕਾਰ ਵਜੋਂ ਸਿੱਖ ਜਗਤ ਅੰਦਰ ਵਿਸ਼ੇਸ਼ ਸਨਮਾਨ ਰੱਖਦੇ ਪ੍ਰੋ. ਸਾਹਿਬ ਸਿੰਘ ਦੇ ਸਪੁੱਤਰ ਅਤੇ ਅੱਖਾਂ ਦੇ Dr. Daljit Singhਪ੍ਰਸਿੱਧ ਸਰਜਨ ਡਾ. ਦਲਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਦਲਜੀਤ ਸਿੰਘ ਨੇ ਜਿਥੇ ਅੱਖਾਂ ਦੇ ਡਾਕਟਰ ਵਜੋਂ ਨਾਮ ਕਮਾਇਆ, ਉਥੇ ਹੀ ਉਹ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਸੇਧ ਵੀ ਦਿੰਦੇ ਰਹੇ।ਉਨ੍ਹਾਂ ਨੇ ਆਪਣੇ ਪਿਤਾ ਪ੍ਰੋ. ਸਾਹਿਬ ਸਿੰਘ ਤੋਂ ਚੰਗੇ ਜੀਵਨ ਸੰਸਕਾਰ ਪ੍ਰਾਪਤ ਕਰ ਕੇ ਲੋਕ ਭਲਾਈ ਦੇ ਕਾਰਜਾਂ ਨੂੰ ਅਪਨਾਇਆ।ਡਾ. ਦਲਜੀਤ ਸਿੰਘ ਨੇ ਅੱਖਾਂ ਦੇ ਸਰਜਨ ਵਜੋਂ ਕਾਰਜਸ਼ੀਲ ਰਹਿੰਦਿਆਂ ਹਜਾਰਾਂ ਲੋਕਾਂ ਨੂੰ ਨਵੀਂ ਰੌਸ਼ਨੀ ਦਿੱਤੀ ਅਤੇ ਇਸ ਖੇਤਰ ਵਿਚ ਸਿਖ਼ਰਲਾ ਮੁਕਾਮ ਹਾਸਲ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਡਾ. ਦਲਜੀਤ ਸਿੰਘ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply