Monday, March 30, 2026

ਚੱਢਾ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਵੇ – ਗੁਰਿੰਦਰ ਸਾਬੀ

ਅੰਮ੍ਰਿਤਸਰ, 27 ਦਸੰਬਰ (ਜਸਬੀਰ ਸਿੰਘ ਸੱਗੂ) – ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ.ਐਸ.ਟੀ ਦੇ ਸੂਬਾਈ ਜਨਰਲ ਸਕੱਤਰ ਗੁਰਿੰਦਰ ਸਿੰਘ ਸਾਬੀ ਗਿੱਲ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਸੋਸ਼ਲ਼ ਮੀਡੀਆ `ਤੇ ਵਾਇਰਲ ਹੋਈ ਵੀਡੀਓ `ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਅਜਿਹਾ ਕਾਰਾ ਕਰਨ ਵਾਲੇ ਚੱਢਾ ਨੂੰ ਐਨੀ ਵੱਡੀ ਵਿਦਿਅਕ ਤੇ ਧਾਰਮਿਕ ਸੰਸਥਾ ਦੀ ਅਹਿਮੀਅਤ ਦਾ ਵੀ ਪਤਾ ਨਾ ਲੱਗਾ, ਇਸ ਲਈ ਉਸ ਨੂੰ ਇਸ ਸਿੱਖ ਵਿਦਿਅਕ ਸੰਸਥਾ ਦੀ ਪ੍ਰਧਾਨਗੀ ਦੇ ਅਹੁੱਦੇ `ਤੇ ਰਹਿਣ ਕੋਈ ਹੱਕ ਨਹੀਂ।ਉਨਾਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੰਗ ਕੀਤੀ ਕਿ ਚੱਢਾ ਨੂੰ ਤੁਰੰਤ ਸਿੱਖ ਪੰਥ ਵਿਚੋਂ ਛੇਕਿਆ ਜਾਵੇ ਅਤੇ ਇਸ ਨਾਲ ਰੋਟੀ ਬੇਟੀ ਦੀ ਸਾਂਝ ਖਤਮ ਕਰ ਕੇ ਸਮਾਜਿਕ ਬਾਈਕਾਟ ਕੀਤਾ ਜਾਵੇ।ਇਸ ਮੌਕੇ ਸੁਖਦੇਵ ਸਿੰਘ, ਗਗਨਦੀਪ ਸਿੰਘ ਗੱਬਰ, ਬਲਵਿੰਦਰ ਸਿੰਘ ਪੱਪੂ, ਅਜੇਪਾਲ ਸਿੰਘ, ਮੁਖਤਾਰ ਸਿੰਘ, ਜਸਪਾਲ ਸਿੰਘ ਠੇਕੇਦਾਰ ਆਦਿ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply