ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਲੋਂ ਸਿਹਤ ਅਫਸਰ ਰਾਜੂ ਚੌਹਾਨ ਦੀ ਦੇਖ-ਰੇਖ ਹੇਠ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਤਹਿਤ ਦੋ ਅਲੱਗ
ਅਲੱਗ ਥਾਵਾਂ ਸ੍ਰੀ ਦਰਬਾਰ ਸਾਹਿਬ ਨੇੜਲੇ ਵਿਰਾਸਤੀ ਮਾਰਗ `ਚ ਪੈਂਦੇ ਚੌਕ ਧਰਮ ਸਿੰਘ ਮਾਰਕੀਟ ਅਤੇ ਦਰਗਿਆਨਾ ਮੰਦਰ ਨੇੜੇ ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਵਲੋਂ ਨੁਕੱੜ ਨਾਟਕ ਕਰਵਾਇਆ ਗਿਆ, ਜਿਸ ਦੌਰਾਨ ਲੋਕਾਂ ਨੂੰ ਸ਼ਹਿਰ ਦੀ ਸਾਫ ਸਫਾਈ ਅਤੇ ਸਵੱਛਤਾ ਐਪ ਬਾਰੇ ਜਾਗਰੂਕ ਕੀਤਾ ਗਿਆ।ਨਾਟਕ ਦੇ ਕਲਾਕਾਰਾਂ ਨੇ ਬਹੁਤ ਹੀ ਭਾਵਪੂਰਤ ਤਰੀਕੇ ਨਾਲ ਨਾ ਸਿਰਫ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਗਲੀਆਂ, ਬਜਾਰਾਂ ਤੇ ਸੜਕਾਂ ਵਿੱਚ ਕੂੜਾ ਨਾ ਖਿਲਾਰਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ, ਬਲਕਿ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਵੀ ਦਿੱਤਾ।
ਇਸ ਮੌਕੇ ਨਗਰ ਨਿਗਮ ਦੇ ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਨਿਰਭੈਅ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਅਮਰ ਸਿੰਘ ਤੇ ਰਾਕੇਸ਼ ਮਰਵਾਹਾ, ਬਲਵਿੰਦਰ ਸਿੰਘ ਅਤੇ ਪੰਜਾਬ ਮਿਊਂਸੀਪਲ ਇਨਫਰਾ ਸਟਰੱਕਚਰ ਡਿਵੈਲਪਮੈਂਟ ਕੰਪਨੀ ਤੋਂ ਕਮਿਊਨਿਟੀ ਫੈਸਿਲੀਟੇਟਰ ਸ੍ਰੀਮਤੀ ਮਨਦੀਪ ਕੌਰ ਅਤੇ ਸੁਖਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ `ਚ ਯਾਤਰੂ, ਰਾਹਗੀਰ ਅਤੇ ਸ਼ਹਿਰੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media