ਸੰਦੌੜ, 27 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਸੇਵਾਵਾਂ ਨਿਭਾਅ ਰਹੇ ਅਧਿਆਪਕ ਜਗਜੀਤਪਾਲ ਸਿੰਂਘ ਘਨੌਰੀ ਜਿਥੇ ਅਧਿਆਪਨ ਸੇਵਾਵਾਂ ਦੇ ਵਿਚ ਇਕ ਆਦਰਸ਼ ਅਧਿਆਪਕ ਵਜੋਂ ਆਪਣੀ ਡਿਊਟੀ ਤੋਂ ਹਟ ਕੇ ਵਿਭਾਗ ਅਤੇ ਬੱਚਿਆਂ ਦੀ ਭਲਾਈ ਲਈ ਦਿਨ ਰਾਤ ਯਤਨਸ਼ੀਲ ਹਨ, ਉਥੇ ਸਮਾਜ ਸੇਵਾ ਅਤੇ ਮਾਨਵਤਾ ਦੀ ਸੇਵਾ `ਚ ਵੀ ਮੋਹਰੀ ਰੋਲ ਅਦਾ ਕਰ ਰਹੇ ਹਨ।ਅਧਿਆਪਕ ਮਹਿੰਦਰ ਪ੍ਰਤਾਪ ਨੇ ਦੱਸਿਆ ਕਿ ਜਗਜੀਤਪਾਲ ਸਿੰਘ ਘਨੌਰੀ ਵਲੋਂ ਇੱਕ ਨਿੱਜੀ ਹਸਪਤਾਲ ਵਿੱਚ ਜਿੰਦਗੀ ਅਤੇ ਮੌਤ ਦੇ ਨਾਲ ਲੜ ਰਹੇ ਮਰੀਜ਼ ਦੀ ਜਾਨ ਬਚਾਉਣ ਲਈ ਆਪਣਾ ਖੂਨਦਾਨ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਇਹਨਾਂ ਨੇ ਪਹਿਲਾ ਵੀ 13 ਵਾਰ ਆਪਣਾ ਖੂਨਦਾਨ ਕੀਤਾ ਹੈ।ਦੱਸਣਯੋਗ ਹੈ ਕਿ ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਚਲਾਈ ਜਾ ਰਹੀ ਸੰਸਥਾ `ਰੌਸ਼ਨੀ` ਅਤੇ ਵਾਤਾਵਰਣ ਦੀ ਸੰਭਾਲ ਲਈ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ `ਪੰਛੀ ਪਿਆਰੇ` ਦੇ ਵੀ ਮੋਢੀ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media