Thursday, August 13, 2026

ਮੁੱਖ ਮੰਤਰੀ ਦੇ ਸਿਆਸੀ ਸਕੱਤਰ ਨੇ ਸ਼ਹੀਦ ਗੁਰਮੇਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

PPN2712201713ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਿੰਡ ਅਲਕੜੇ ਜਿਲਾ ਅੰਮਿ੍ਰਤਸਰ ਦੇ 23 ਦਸੰਬਰ ਨੂੰ ਸ਼ਹੀਦ ਹੋਏ ਲਾਂਸ ਨਾਇਕ ਗੁਰਮੇਲ ਸਿੰਘ 2 ਸਿੱਖ ਬਟਾਲੀਅਨ ਦੇ ਪਰਿਵਾਰ ਨਾਲ ਅੱਜ ਮੇਜਰ ਅਮਰਦੀਪ ਸਿੰਘ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਦੇ ਜੱਦੀ ਪਿੰਡ ਅਲਕੜੇ ਪਹੁੰਚ ਦੇ ਦੁੱਖ ਸਾਂਝਾ ਕੀਤਾ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਮਿਲਣ ਵਾਲੀਆਂ ਸਹੂਲਤਾਂ ਵਿੱਚ ਕਿਸੇ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਸ਼ਹੀਦ ਗੁਰਮੇਲ ਸਿੰਘ ਮੁੱਖ ਮੰਤਰੀ ਪੰਜਾਬ ਦੀ ਬਟਾਲੀਅਨ 2 ਸਿੱਖ ਵਿੱਚੋਂ ਹਨ।
ਇਸ ਮੌਕੇ ਅਮਰਦੀਪ ਸਿੰਘ ਨਾਲ ਕਰਨਲ ਅਮਰਬੀਰ ਸਿੰਘ ਚਾਹਲ ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ, ਵਿਕਾਸ ਹੀਰਾ ਐਸ.ਡੀ.ਐਮ, ਹਰਪਾਲ ਸਿੰਘ ਐਸ.ਪੀ, ਜੇ.ਪੀ.ਸਲਵਾਨ ਤਹਿਸੀਲਦਾਰ ਅਤੇ ਹੋਰ ਪ੍ਰਸਾਸਨਿਕ ਅਧਿਕਾਰੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply