ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸੰਪੰਨ ਹੋ ਗਿਆ। ਇਸ ਵਿਚ ਦੇਸ਼ ਭਰ ਤੋਂ 41 ਯੂਨੀਵਰਸਿਟੀ ਤੇ ਕਾਲਜ ਅਧਿਆਪਕਾਂ ਨੇ ਭਾਗ ਲਿਆ।ਨਿਰਦੇਸ਼ਕ ਖੋਜ ਪ੍ਰੋ. ਨਰਪਿੰਦਰ ਸਿੰਘ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਕੇਂਦਰ ਦੇ ਡਾਇਰੈਕਟਰ ਪ੍ਰੋ. ਜਤਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ।ਡਾ. ਮੋਹਨ ਕੁਮਾਰ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ ਅਤੇ ਧੰਨਵਾਦ ਕੀਤਾ।
ਪ੍ਰੋ. ਨਰਪਿੰਦਰ ਸਿੰਘ ਨੇ ਇਸ ਮੌਕੇ ਬੋਲਦਿਆਂ ਉਚੇਰੀ ਸਿਖਿਆ ਨੂੰ ਦਰਪੇਸ਼ ਔਕੜਾਂ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਉਹ ਇਨ੍ਹਾਂ ਔਕੜਾਂ ਦਾ ਸਾਹਮਣਾ ਕਰਨ ਲਈ ਦ੍ਰਿੜ ਇਰਾਦੇ ਅਤੇ ਈਮਾਨਦਾਰੀ ਨਾਲ ਅੱਗੇ ਆਉਣ। ਉਨ੍ਹਾਂ ਕਿਹਾ ਕਿ ਉਹ ਆਪਣੇ ਖੋਜ ਪਰਚਿਆਂ ਨੂੰ ਮਿਆਰੀ ਜਰਨਲਾਂ ਵਿਚ ਛਪਵਾਉਣ ਦੇ ਉਪਰਾਲੇ ਕਰਨ।ਉਨ੍ਹਾਂ ਕਿਹਾ ਕਿ ੳਚੇਰੀ ਸਿਖਿਆ ਨੂੰ ਸਿਰਜਣਾਤਮਕਤਾ ਦੀ ਘਾਟ, ਨਵੇਂ ਵਿਚਾਰਾਂ, ਵਿਸ਼ਲੇਸ਼ਣਾਤਮਕ ਨਿਪੰਨਤਾ ਜਿਹੀਆਂ ਚੁਣੌਤੀਆਂ ਸਾਡੇ ਵਿਦਿਆਰਥੀਆਂ ਦੇ ਸਾਹਮਣੇ ਆ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਪ੍ਰੌਗਰਾਮਾਂ ਦਾ ਉਦੇਸ਼ ਵੱਖ-ਵੱਖ ਖਿਤਿਆਂ ਤੋਂ ਆਏ ਅਧਿਆਪਕਾਂ ਨੂੰ ਇਕ ਮੰਚ ਤੇ ਇਕੱਤਰ ਕਰਨਾ ਅਤੇ ਵਿਚਾਰ ਸਾਂਝੇ ਕਰਨਾ ਹੈ।ਉਨ੍ਹਾਂ ਉਚੇਰੀ ਸਿਖਿਆ ਦੇ ਘੱਟ ਰਹੇ ਮਿਆਰ ‘ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ।ਪ੍ਰੋ. ਜਤਿੰਦਰ ਸਿੰਘ ਨੇ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਕੋਰਸ ਸਫਲਤਾਪੂਰਵਕ ਪੂਰਾ ਕਰਨ ‘ਤੇ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਅਧਿਆਪਕ ਇਸ ਕੋਰਸ ਤੋਂ ਪ੍ਰਾਪਤ ਗਿਆਨ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪੁਚਾਉਣ ਅਤੇ ਆਪਣੀ ਅਕਾਦਮਿਕ ਯੋਗਤਾ ਵਿਚ ਵੀ ਹੋਰ ਵਾਧਾ ਕਰਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media