ਅੰਮਿ੍ਤਸਰ, 27 ਦਸੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ ਕਾਲਜ ਪਿ੍ਰੰਸੀਪਲ ਨਾਨਕ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਜਿੱਥੇ ਰੌਸ਼ਨੀ ਪਾਈ, ਉਥੇ ਉਨਾਂ ਛੋਟੇ ਸਾਹਿਬਜ਼ਦਿਆਂ ਦੀ ਦੇਸ਼, ਕੌਮ ਪ੍ਰਤੀ ਦਿੱਤੀ ਗਈ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਧਰਮ ਤੇ ਵਿਰਸੇ ਨਾਲ ਜੋੜਿਆ।
ਪਿ੍ਰੰ: ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜਾਣੂ ਕਰਵਾਉਂਦਿਆਂ ਸਿੱਖੀ ਬਾਣੇ ਅਤੇ ਬਾਣੀ ਨੂੰ ਸੰਭਾਲਣ ਲਈ ਪੇ੍ਰਰਿਤ ਕੀਤਾ।ਇਸ ਮੌਕੇ ਉਨਾਂ ਵਿਦਿਆਰਥਣਾਂ ਨੂੰ ਸਾਕਾ ਚਮਕੌਰ ਅਤੇ ਸਾਕਾ ਸਰਹਿੰਦ ਸਬੰਧੀ ਵੀ ਚਾਨਣਾ ਪਾਇਆ। 
ਕਾਲਜ ਦੇ ਹਿਸਟਰੀ ਵਿਭਾਗ ਦੀ ਮੁੱਖੀ ਗਿਰਜ਼ਾ ਭੱਲਾ ਅਤੇ ਪ੍ਰੋ: ਇੰਦਰਾ ਨੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਿਧਾਂਤ ਅਤੇ ਖ਼ਾਲਸਾਈ ਫ਼ਲਸਫੇ ਦੇ ਨਾਲ ਜੋੜਣ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਉਨਾਂ ਕਿਹਾ ਕਿ ਵਰਤਮਾਨ ਯੁੱਗ ’ਚ ਸਾਡੇ ਵਿਦਿਆਰਥੀਆਂ ਦੀ ਸਭ ਤੋਂ ਪ੍ਰਮੁੱਖ ਜਰੂਰਤ ਆਪਣੇ ਗੌਰਵਮਈ ਧਰਮ ਅਤੇ ਵਿਰਸੇ ਦੀਆਂ ਮੂਲ ਕਦਰਾਂ ਕੀਮਤਾਂ ਅਨੁਸਾਰ ਆਪਣੇ ਜੀਵਨ ਨੂੰ ਢਾਲਣ ਦੀ ਹੈ।ਇਸ ਮੌਕੇ ਉਕਤ ਕਾਲਜ ਵਿਖੇ ਸਮੂਹ ਸਟਾਫ਼ ਤੋਂ ਇਲਾਵਾ ਵਿਦਿਆਰਥਣਾਂ ਮੌਜ਼ੂਦ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media