Saturday, March 28, 2026

ਚੱਢਾ ਖਿਲਾਫ ਸਦਭਾਵਨਾ ਦਲ ਨੇ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸੋਸ਼ਲ ਮੀਡੀਆ `ਤੇ ਇਕ ਔਰਤ ਨਾਲ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ  PPN2812201702ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਉਪਰੰਤ ਸਦਭਾਵਨਾ ਦਲ ਵਲੋਂ ਪ੍ਰਧਾਨ ਚੱਢਾ ਦੇ ਖਿਲਾਫ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ. ਸ੍ਰੀਵਾਸਤਵ ਨੂੰ ਅੱਜ ਇਕ ਮੰਗ ਪੱਤਰ ਸੌਂਪਿਆ ਗਿਆ।ਜਿਸ ਵਿੱਚ ਸਿੱਖ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਖਿਲਵਾੜ ਕਰਨ, ਮਹਿਲਾ ਕਰਮਚਾਰੀ ਨਾਲ ਅਸ਼ਲੀਲ ਛੇੜਛਾੜ ਕਰਨ ਅਤੇ ਆਪਣੇ ਅਹੁੱਦੇ ਅਤੇ ਸਮਾਜਿਕ ਪੈਸੇ ਦੀ ਦੁਰਵਰਤੋਂ ਕਰਨ ਦਾ ਚਰਨਜੀਤ ਸਿੰਘ ਚੱਢਾ ਖਿਲਾਫ ਮੁੱਕਦਮਾ ਦਰਜ਼ ਕਰਕੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਹੈ ਕਿ ਸਿੱਖ ਧਰਮ ਦੀਆਂ ਧਾਰਮਿਕ ਮਾਨਤਾਵਾਂ `ਤੇ ਅਧਾਰਿਤ 1902 ਵਿੱਚ ਸਥਾਪਿਤ ਕੀਤੀ ਗਈ ਸੰਸਥਾ ਚੀਫ ਖਾਲਸਾ ਦੀਵਾਨ ਦਾ ਮੁੱਖ ਉਦੇਸ਼ ਸਿੱਖਾਂ ਦੀ ਅਧਿਆਤਮਕ, ਬੋਧਿਕ, ਨੈਤਿਕ ਅਤੇ ਆਰਥਿਕ ਭਲਾਈ ਨੂੰ ਉਤਸ਼ਾਹਿਤ ਕਰਨਾ ਹੈ।ਪਰ ਚੱਢਾ ਵਲੋਂ ਚੀਫ ਖਾਲਸਾ ਦੀਵਾਨ ਦੀ ਇਸ ਮਰਿਆਦਾ ਨੂੰ ਨਜ਼ਰਅੰਦਾਜ਼ ਕਰ ਕੇ ਆਪਣੇ ਅਹੁੱਦੇ ਦਾ ਦਰਉੁਪਯੋਗ ਕਰਦਿਆਂ ਇਹ ਕੋਝੀ ਅਸ਼ਲੀਲ ਹਰਕਤ ਕੀਤੀ ਹੈ।ਜਿਸ ਨਾਲ ਸਿੱਖਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ।ਉਨਾਂ ਦੱਸਿਆ ਕਿ ਅੱਜ ਉਨਾਂ ਨੇ ਸਿੱਖ ਸਦਭਾਵਨਾ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਨੂੰ ਨਾਲ ਲੈ ਕੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ ਤਾਂ ਜੋ ਚਰਨਜੀਤ ਸਿੰਘ ਚੱਢਾ ਨੂੰ ਕੀਤੀ ਗਈ ਇਸ ਮਾੜੀ ਹਰਕਤ ਦੀ ਸਜ਼ਾ ਦਿਵਾਈ ਜਾ ਸਕੇ।ਇਸ ਮੌਕੇ ਭਾਈ ਇਕਬਾਲ ਸਿੰਘ, ਭਾਈ ਹਰਭੇਜ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸੁਖਪ੍ਰੀਤ ਸਿੰਘ, ਜਨਰਲ ਸਕੱਤਰ ਕਵਲਦੀਪ ਕੌਰ, ਸਖਵੰਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਗੁਰਚੇਤਨ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply