ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪੱਧਰ ’ਤੇ ਉਰਦੂ ਦੀ ਮੁਫ਼ਤ ਪੜ੍ਹਾਈ ਕਰਾਉਣ ਲਈ ਉਰਦੂ
ਆਮੋਜ਼ ਕਲਾਸ ਦਾ ਨਵਾਂ ਦਾਖਲਾ ਜਿਲ੍ਹਾ ਭਾਸ਼ਾ ਅਫਸਰ ਦੇ ਦਫਤਰ ਮਜੀਠਾ ਰੋਡ ਵਿਖੇ 2 ਜਨਵਰੀ, 2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਭਾਸ਼ਾ ਅਫਸਰ ਭੂਪਿੰਦਰ ਸਿੰਘ ਨੇ ਦੱਸਿਆ ਕਿ ਇਹ 6 ਮਹੀਨੇ ਦੇ ਕੋਰਸ ਦੀ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ ਅਤੇ ਇਹ ਕੋਰਸ ਕਰਨ ਦਾ ਸਮਾਂ ਸ਼ਾਮ 5.15 ਵਜੇ ਤੋਂ 6.15 ਵਜੇ ਤੱਕ ਦਫਤਰੀ ਕੰਮ ਵਾਲੇ ਦਿਨ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਨਵੀਂਆਂ ਕਲਾਸਾਂ ਦਾ ਦਾਖਲਾ 10 ਜਨਵਰੀ 2018 ਤੱਕ ਜਾਰੀ ਰਹੇਗਾ ਅਤੇ ਇਸ ਕੋਰਸ ਲਈ ਦਾਖਲਾ ਫਾਰਮ ਦਫਤਰੀ ਕੰਮ ਵਾਲੇ ਦਿਨ ਭਾਸ਼ਾ ਦਫਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media