Monday, November 23, 2026

ਮਥੁਰਾ ਅਤੇ ਛੰਨੀ ਟੋਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਥੁਰਾ ਵਿਖੇ ਬੀ.ਐਸ.ਐਫ਼ ਦੇ ਸਥਾਨਕ ਹੈਡ ਕੁਆਟਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ Gobind S Longowalਬੇਅਦਬੀ ਅਤੇ ਪਠਾਨਕੋਟ ਦੇ ਪਿੰਡ ਛੰਨੀ ਟੋਲਾ ਵਿਖੇ ਇਕ ਬੀਬੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਦੇ ਗੁਰੂ ਹਨ, ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਸਮੁੱਚੀ ਮਨੁੱਖਤਾ ਨੂੰ ਸਰਬਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਉਨ੍ਹਾਂ ਕਿਹਾ ਕਿ ਛੰਨੀ ਟੋਲਾ ਪਠਾਨਕੋਟ ਵਿਖੇ ਪਿੰਡ ਦੀ ਇਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕੀਤੀ ਗਈ ਹੈ, ਜਿਸ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪੜ੍ਹਤਾਲ ਕਰਵਾਈ ਗਈ ਹੈ।ਇਸ ਔਰਤ ’ਤੇ ਥਾਣਾ ਕਾਨਵਾਂ (ਪਠਾਨਕੋਟ) ਵਿਖੇ ਪਰਚਾ ਦਰਜ਼ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਥੁਰਾ ਵਿਖੇ ਬੀ.ਐਸ.ਐਫ਼ ਦੇ ਹੈਡ ਕੁਆਟਰ ’ਤੇ ਵਾਪਰੀ ਘਟਨਾ ਦੀ ਵੀ ਜਾਂਚ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸੁਰੱਖਿਆ ਕਰਮਚਾਰੀ ਚਾਹੇ ਉਹ ਫ਼ੌਜ ਦੇ ਹੋਣ, ਬੀ.ਐਸ.ਐਫ਼, ਪੰਜਾਬ ਪੁਲਿਸ ਦੇ ਹੋਣ ਉਹ ਆਪਣੇ ਗੁਰਦੁਆਰਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਸਬੰਧੀ ਪੂਰਨ ਸ਼ਰਧਾ ਸਤਿਕਾਰ ਅਤੇ ਸੁਚੇਤਤਾ ਨਾਲ ਸੇਵਾ ਨਿਭਾਉਣ।ਉਨ੍ਹਾਂ ਕਿਹਾ ਦੋਵਾਂ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਕਿਸੇ ਧਾਰਮਿਕ ਗ੍ਰੰਥ ਦੀ ਬੇਅਦਬੀ ਨਾ ਕਰ ਸਕੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply