Friday, July 24, 2026

ਸ਼੍ਰੋਮਣੀ ਕਮੇਟੀ ਵਲੋਂ ਸੇਵਾਦਾਰ ਨੂੰ ਸੇਵਾ ਮੁਕਤੀ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿਖੇ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਮੁਖਤਿਆਰ ਸਿੰਘ PPN3012201706ਨੂੰ ਅੱਜ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾ ਸਿੰਘ ਵੱਲੋਂ ਮੁਖਤਿਆਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਮਹਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ, ਇੰਚਾਰਜ ਪਲਵਿੰਦਰ ਸਿੰਘ, ਭੁਪਿੰਦਰ ਸਿੰਘ ਤੇ ਕਰਨਜੀਤ ਸਿੰਘ ਤੋਂ ਇਲਾਵਾ ਮੁਖਤਿਆਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply