Friday, June 19, 2026

ਬੀਬੀ ਰਾਜਵਿੰਦਰ ਕੌਰ ਰਾਜ ਅਕਾਲੀ ਦਲ ਇਸਤਰੀ ਵਿੰਗ ਸ਼ਹਿਰੀ ਦੀ ਮੁੜ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀਬੀ ਰਾਜਵਿੰਦਰ ਕੌਰ ਰਾਜ ਨੂੰ ਅਕਾਲੀ ਦਲ ਇਸਤਰੀ ਵਿੰਗ ਅੰਮ੍ਰਿਤਸਰ ਸ਼ਹਿਰੀ ਦੀ ਦੁਬਾਰਾ Rajwinder Rajਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਬੀਬੀ ਰਾਜਵਿੰਦਰ ਕੌਰ ਦੋ ਸਾਲ ਤੋਂ ਇਸ ਅਹੁੱਦੇ `ਤੇ ਸੇਵਾ ਨਿਭਾਅ ਰਹੇ ਹਨ ਅਤੇ ਉਹ ਲੋਕ ਭਲਾਈ ਬੋਰਡ ਪੰਜਾਬ ਦੇ ਡਾਇਰੈਕਟਰ ਵੀ ਹਨ।ਇਸ ਤੋਂ ਪਹਿਲਾਂ ਬੀਬੀ ਰਾਜਵਿੰਦਰ ਕੌਰ ਨੇ ਬੀਬੀ ਜਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸਰਗਰਮ ਭੂਮਿਕਾ ਨਿਭਾਈ ਹੈ।ਬੀਬੀ ਰਾਜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਬੀਆਂ ਨੇ ਹਰ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ ਤੇ ਆਉਂਦੇ ਦਿਨਾਂ ਵਿੱਚ ਸਥਾਨਕ ਇਸਤਰੀ ਵਿੰਗ ਦੇ ਸਾਰੇ ਆਹੁੱਦੇਦਾਰਾਂ ਦੀਆਂ ਦੁਬਾਰਾ ਨਿਯੁੱਕਤੀਆਂ ਕਰ ਕੇ ਇਸਤਰੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵਗਾੇ।ਇਸ ਮੌਕੇ ਬੀਬੀ ਰਾਜਵਿੰਦਰ ਕੌਰ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਪਾਰਟੀ ਲਈ ਹੋਰ ਵੀ ਸ਼ਿੱਦਤ ਨਾਲ ਕੰਮ ਕਰਨਗੇ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply