ਸੰਦੌੜ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਮੌਜੂਦ ਕਾਂਗਰਸ ਰਸਕਾਰ ਹਰ ਫਰੰਟ `ਤੇ ਫੇਲ ਹੋ ਚੁੱਕੀ ਹੈ, ਕਿਉਂਕਿ ਪੰਜਾਬ ਅੰਦਰ
ਸਰਕਾਰ ਨਾਮ ਦੀ ਕੋਈ ਚੀਜ ਨਹੀਂ ਹੈ ਅਤੇ ਪੰਜਾਬ ਇਸ ਵੇਲੇ ਰੱਬ ਆਸਰੇ ਚੱਲ ਰਿਹਾ ਹੈ ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਅਤੇ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਬਾਪਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰ ਬਣੀ ਨੂੰ ਇਕ ਸਾਲ ਦੇ ਕਰੀਬ ਹੋ ਗਿਆ ਹੈ, ਜਦਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਵਲ ਗਿਣਵੇ ਦਿਨ ਹੀ ਪੰਜਾਬ ਵਿਚ ਆਏ ਹਨ, ਜਿਆਦਾਤਰ ਉਹ ਪੰਜਾਬ ਤੋਂ ਬਾਹਰ ਰਹਿ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ ਉਨ੍ਹਾਂ ਵਿਚੋਂ ਹਾਲੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ।ਕਰਜਾ ਮੁਆਫੀ ਦੇ ਨਾਮ `ਤੇ ਕਿਸਾਨਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।ਸੁਸਾਇਟੀਆਂ ਦਾ ਕੁੱਝ ਹਜਾਰ ਤੱਕ ਤੱਕ ਦਾ ਕਿਸਾਨੀ ਕਰਜਾ ਮੁਆਫ ਕਰਕੇ ਸਰਕਾਰ ਆਪਣੇ ਨੰਬਰ ਬਣਾਉਣ ਨੂੰ ਫਿਰਦੀ ਹੈ, ਜਦਕਿ ਕਿਸਾਨ ਕੈਪਟਨ ਸਰਕਾਰ ਦੀ ਅਸਲੀਅਤ ਨੂੰ ਜਾਣ ਚੁੱਕੇ ਹਨ।ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲੇ ਕੀਤੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਸਾਰਾ ਕਰਜਾ ਮੁਆਫ ਕਰਨਾ ਸਰਕਾਰ ਦਾ ਫਰਜ ਹੈ, ਕਿਉਂਕਿ ਇਸ ਮੁੱਦੇ ਤੇ ਹੀ ਕਾਂਗਰਸ ਨੇ ਪੰਜਾਬ ਵਿਚ ਸਰਕਾਰ ਬਣਾਈ ਸੀ।ਇਸ ਮੌਕੇ ਸਤਿਗੁਰ ਸਿੰਘ ਨਮੋਲ, ਚਮਨਦੀਪ ਸਿੰਘ ਮਿਲਖੀ, ਅਮਰਿੰਦਰ ਸਿੰਘ ਮੰਡੀਆਂ, ਤਰਨਜੀਤ ਸਿੰਘ ਬਾਪਲਾ, ਕੈਨੇਡੀਅਨ ਗੁਰਜੀਤ ਸਿੰਘ, ਕੈਨੇਡੀਅਨ ਕੁਲਜੀਤ ਸਿੰਘ,ਸੁਖਮਿੰਦਰ ਸਿੰਘ ਮਾਣਕੀ, ਸਰਪੰਚ ਜਤਿੰਦਰ ਸਿੰਘ ਮਹੋਲੀ, ਗੁਰਦੀਪ ਸਿੰਘ ਬਧਰਾਵਾਂ, ਕਮਲ ਹਥਨ, ਸੀਰਾ ਬਨਭੌਰਾ, ਮਨਿੰਦਰ ਸਿੰਘ ਲਖਮੀਰਵਾਲਾ, ਬਲਵਿੰਦਰ ਬਿੱਟੀ ਫਰਵਾਲੀ ਆਦਿ ਹਾਜ਼ਰ ਸਨ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media